ਮਾਨਸਾ, 01 ਜਨਵਰੀ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜ਼ਿਲ੍ਹਾ ਮਾਨਸਾ ’ਚ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਬਿਰਧ ਆਸ਼ਰਮ ਬਣਾਇਆ ਜਾ ਰਿਹਾ ਹੈ ਜੋ ਕਿ ਕੁੱਝ ਸਮੇਂ ਤੱਕ ਬਣ ਕੇ ਤਿਆਰ ਹੋ ਜਾਣਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 12 ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਰਧ ਆਸ਼ਰਮ ਵਿਚ ਰਹਿਣ ਵਾਲੇ ਬਜ਼ੁਰਗਾਂ ਨੂੰ ਰਹਿਣ ਲਈ ਮੁਫ਼ਤ ਸਿਹਤ ਅਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਬਿਰਧ ਆਸ਼ਰਮ ਵਿਚ ਰਹਿਣ ਲਈ ਲੋੜਵੰਦ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇਕਮਰਾ ਨੰਬਰ 12 ਵਿਖੇ ਸੰਪਰਕ ਕਰਨ-ਡਿਪਟੀ ਕਮਿਸ਼ਨਰ
[wpadcenter_ad id='4448' align='none']