ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਕਾਨੂੰਨ ਹੋ ਸਕਦਾ ਵੱਡਾ ਬਦਲਾਅ, 

Election laws may undergo major changes

Election laws may undergo major changes

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਸਬੰਧੀ ਅਗਲੀ ਕੈਬਨਿਟ ਮੀਟਿੰਗ ਵਿਚ ਇਹ ਏਜੰਡਾ ਲਿਆਉਣ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਇਸ ਮਾਮਲੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਹੈ।

ਭਗਵੰਤ ਮਾਨ ਨੇ ਪੇਂਡੂ ਵਿਕਾਸ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ ਅਤੇ ਪਿੰਡਾਂ ‘ਚੋਂ ਸਿਆਸੀ ਧੜੇਬੰਦੀ ਘਟਾਉਣ ਲਈ ਪੰਚਾਇਤੀ ਚੋਣਾਂ ‘ਚੋਂ ਪਾਰਟੀ ਚੋਣ ਨਿਸ਼ਾਨ ਆਊਟ ਕਰਨ ਦੀ ਵਿਉਂਤ ਬਣਾਈ ਹੈ। ਬੀਤੇ ਇੱਕ ਹਫ਼ਤੇ ਤੋਂ ਇਸ ਦਿਸ਼ਾ ਵੱਲ ਪੰਜਾਬ ਸਰਕਾਰ ਕਦਮ ਵਧਾ ਰਹੀ ਹੈ।Election laws may undergo major changes


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਚਾਰ ਦਿਨ ਪਹਿਲਾਂ ਹੀ ਆਪਣਾ ਪੱਖ ਰੱਖਿਆ ਹੈ ਕਿ ਪੰਜਾਬ ਪੰਚਾਇਤੀ ਰਾਜ ਰੂਲਜ਼ 1994 Rules-1994) ਦੀ ਧਾਰਾ 12 ਅਨੁਸਾਰ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾ ਸਕਦੀਆਂ ਹਨ। ਹੁਣ ਸਰਕਾਰ ਧਾਰਾ 12 ਵਿਚ ਸੋਧ ਕਰਨ ਦੇ ਰੌਂਅ ਵਿਚ ਹੈ ਤਾਂ ਜੋ ਪੇਂਡੂ ਸੰਸਥਾਵਾਂ ‘ਚੋਂ ਸਿਆਸੀ ਦਖ਼ਲ ਨੂੰ ਘਟਾਇਆ ਜਾ ਸਕੇ।

ਸੂਤਰਾਂ ਮੁਤਾਬਕ ਪੰਜਾਬ ਚੋਣ ਕਮਿਸ਼ਨ ਅਤੇ ਕਾਨੂੰਨੀ ਮਸ਼ੀਰ ਨੇ ਵੀ ਇਸ ਸੋਧ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਮੰਨਣਾ ਹੈ ਕਿ ਪਾਰਟੀ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਲੜੇ ਜਾਣ ਨਾਲ ਪਿੰਡਾਂ ਵਿਚ ਸਿਆਸੀ ਧੜੇਬੰਦੀ ਵਧਦੀ ਹੈ ਅਤੇ ਫੰਡ ਅਣਵਰਤੇ ਵੀ ਰਹਿ ਜਾਂਦੇ ਹਨ। ਇਸ ਤਰ੍ਹਾਂ ਨਾਲ ਪਿੰਡਾਂ ਵਿਚ ਧੜੇਬੰਦੀ ਤੇ ਕਤਾਰਬੰਦੀ ਵਧਦੀ ਹੈ ਅਤੇ ਪੰਚਾਇਤਾਂ ਦਾ ਕੋਰਮ ਪੂਰਾ ਹੋਣ ਦੀ ਮੁਸ਼ਕਲ ਬਣ ਜਾਂਦੀ ਹੈ।

also read :- ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ

ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ ਜਿਸ ਵਿਚ ਪੰਜਾਬ ਪੰਚਾਇਤੀ ਰਾਜ ਰੂਲਜ਼ ਦੀ ਧਾਰਾ 12 ਵਿਚ ਸੋਧ ਨੂੰ ਰੱਖਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਉਣ ਦੇ ਰੋਅ ਵਿਚ ਹੈ ਅਤੇ ਇਸ ਲਿਹਾਜ਼ ਨਾਲ ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਹਨ। ਪੰਜਾਬ ਵਿਚ 13241 ਪੰਚਾਇਤਾਂ ਹਨ।Election laws may undergo major changes

[wpadcenter_ad id='4448' align='none']