Monday, January 20, 2025

ਚੋਣ ਰਿਹਰਸਲ ਕੇਂਦਰਾਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

Date:

ਅੰਮ੍ਰਿਤਸਰ 19 ਮਈ 2024—

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰੀਆਂ ਨੂੰ ਫ਼ਾਰਮ 12 ਭਰਨ ਲਈ ਦਿੱਤਾ ਗਿਆ ਹੈ,ਤਾਂ ਜੋ ਉਹ ਆਪਣੇ ਵੋਟ ਦੇ ਜ਼ਮੂਹਰੀ ਹੱਕ ਦੀ ਵਰਤੋਂ ਯੋਗ ਪ੍ਰਣਾਲੀ ਰਾਹੀਂ ਕਰ ਸਕਣ।ਉਹਨਾਂ ਦੱਸਿਆ ਕਿ ਚੋਣਾਂ ਦੇ ਕੰਮ ਵਿੱਚ ਤੈਨਾਤ ਸਟਾਫ਼ ਦੀ ਸਹੂਲਤ ਲਈ ਹਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਵੋਟਰਾਂ ਲਈ ਯਾਦਗਾਰ ਬਣਾਉਣ ਲਈ ਜ਼ਿਲ੍ਹੇ ਦੇ ਹਰੇਕ ਵਿਧਾਨਸਭਾ ਹਲਕੇ ਵਿੱਚ ਮਾਡਲ ਪੋਲਿੰਗ ਸਟੇਸ਼ਨ,ਯੂਥ ਪੋਲਿੰਗ ਬੂਥ, ਗ੍ਰੀਨ ਪੋਲਿੰਗ ਬੂਥ ਅਤੇ ਵੂਮੈਨ ਮੈਨੇਜਡ ਪੋਲਿੰਗ ਸਟੇਸ਼ਨ(ਪਿੰਕ ਬੂਥ) ਬਣਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟ ਹਰ ਦੇਸ਼ ਵਾਸੀ ਦਾ ਲੋਕਤਾਂਤਰਿਕ ਹੱਕ ਹੈ ਅਤੇ ਇਸਦਾ ਉਪਯੋਗ ਲੋਕਤੰਤਰ ਦੀਆਂ ਜੜ੍ਹਾ ਨੂੰ ਹੋਰ ਮਜਬੂਤ ਕਰਨ ਵਿੱਚ ਇੱਕ ਮਹੱਤਵਪੂਰਨ ਰੋਲ ਅਦਾ ਕਰਦਾ ਹੈ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਅੱਜ ਹੋਈ ਰਿਹਰਸਲ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਆਪਣੀ ਰਿਹਰਸਲ ਕਰਨ ਆਏ ਪ੍ਰਿਸਾਈਡਿੰਗ ਅਫ਼ਸਰ ਖਾਲਸਾ ਕਾਲਜ਼ ਦੇ ਭੌਤਿਕ ਵਿਗਿਆਨ ਦੇੇ ਪੋ੍ਫੈ਼ਸਰ ਡਾ.ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਚੋਣ ਰਿਹਰਸਲ ਵਾਲੀ ਜਗ੍ਹਾ ਤੇ ਪਹੁੰਚ ਕੇ ਕਾਫ਼ੀ ਵਧੀਆ ਲੱਗਾ।ਉਹਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਲਈ ਸਥਾਪਿਤ ਕੀਤੇ ਹੈਲਪਡੈਸਕ ਤੋਂ ਉਹਨਾਂ ਨੂੰ ਕਾਫ਼ੀ ਜਾਣਕਾਰੀ ਮਿਲੀ ਹੈ,ਜਿਸਨੂੰ ਉਹ ਸਮਾਜ ਦੇ ਹੋਰ ਲੋਕਾਂ ਨਾਲ ਵੀ ਸਾਂਝਾ ਕਰਣਗੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਇਸ ਵਾਰ ਚੋਣ ਰਿਹਰਸਲ ਵਾਲੀਆਂ ਥਾਵਾਂ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਰਿਹਰਸਲ ਕਰਨ ਆਏ ਕਈ ਕਰਮਚਾਰੀ ਵਲੋਂ ਸੈਲਫ਼ੀ ਸਟੈਂਡ ਤੇ ਸੈਲਫ਼ੀਆਂ ਵੀ ਖਿੱਚਵਾਈਆਂ ਗਈਆਂ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...