ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

Electoral Rolls of Municipal Corporations:

Electoral Rolls of Municipal Corporations:

ਚੰਡੀਗੜ੍ਹ, 16 ਅਕਤੂਬਰ:

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5LG1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ:-

ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ਨੇ ਅਨੰਦ ਕਾਰਜਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ

ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ:

1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ: 19-10-2023 ਤੱਕ
2. ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੀ ਮਿਤੀ: 21-10-2023 ਤੱਕ
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ: 31-10-2023
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 08-11-2023 ਤੱਕ
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ: 10-11-2023 Electoral Rolls of Municipal Corporations:

ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ.ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। Electoral Rolls of Municipal Corporations:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ