ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ‘ਚ ਕੀਤੀ ਸ਼ਿਰਕਤ

Date:

ਨਵੀਂ ਦਿੱਲੀ/ ਚੰਡੀਗੜ੍ਹ- 08 ਨਵੰਬਰ

Electricity and renewable energy ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਅੱਜ ਨਵੀਂ ਦਿੱਲੀ ‘ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। 

READ ALSO : ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ।

ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ  ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ।

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ ‘ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ ‘ਤੇ ਛੋਟੇ ਜਲ ਭੰਡਾਰਾਂ ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ। Electricity and renewable energy

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ। Electricity and renewable energy

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...