Sunday, December 22, 2024

ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਹਨ ਯਤਨ

Date:

ਫਾਜ਼ਿਲਕਾ,7 ਦਿਸੰਬਰ-

 ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਸਾਰੇ ਜਿਲੇ ਦੇ ਸਕੂਲਾਂ ਵਿਚ ਮਨੋਰੋਗ ਮਾਹਰ ਡਾਕਟਰ ਮਹੇਸ਼ ਕੁਮਾਰ ਅਤੇ ਡਾਕਟਰ ਪਿਕਾਕਸ਼ੀ ਅਰੋੜਾ ਦੀ ਦੇਖ ਰੇਖ ਵਿੱਚ ਲਗਾਏ ਜਾ ਰਹੇ ਹੈ ਜਿਸ ਵਿਚ ਵਿਦਿਆਰਥੀਆਂ  ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

          ਜ਼ਿਲੇ ਦੇ ਓਟ ਸੈਂਟਰ ਦੇ ਇੰਚਾਰਜ ਡਾਕਟਰ ਮਹੇਸ਼  ਕੁਮਾਰ ਅਤੇ ਡਾਕਟਰ ਪਿਕਾਕਾਸ਼ੀ ਅਰੋੜਾ ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਇਸ ਲਈ ਸ਼ੁਰੂਆਤੀ ਲੈਵਲ ਤੇ ਕੋਸ਼ਿਸ਼ ਕੀਤੀ ਜਾਵੇ ਕਿ ਨੌਜਵਾਨ ਨਸ਼ੇ ਦੀ ਲੱਤ ਵਿਚ ਨਾ ਪਵੇ ਇਸ ਲਈ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾ ਰਹੇ ਹੈ ਤਾਕਿ ਵਿਦਿਆਰਥੀਆਂ ਨੂੰ ਪਹਿਲਾ ਹੀ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ । ਵਿਦਿਆਰਥੀਆਂ ਵਿਚ ਇਹ ਬਿਮਾਰੀ  ਪਹਿਲਾ ਸ਼ੋਕ  ਦੇ ਰੂਪ ਵਿਚ ਲਗਦੀ ਹੈ ਜੌ ਕਿ ਬਾਦ ਵਿਚ ਵੱਡੀ ਲੱਤ  ਵਿਚ ਬਦਲ ਜਾਂਦੀ ਹੈ। ਸਕੂਲਾਂ ਵਿਚ ਓਟ ਸੈਂਟਰ ਦੇ ਡਾਕਟਰ ,  ਕੌਂਸਲਰ , ਮਾਸ ਮੀਡੀਆ ਵਿੰਗ ਅਤੇ ਸਕੂਲ ਹੈਲਥ ਪ੍ਰੋਗਰਾਮ ਦੇ ਡਾਕਟਰ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਬਾਰੇ ਜਾਗਰੂਕ ਕਰ ਰਹੇ ਹਨ।

        ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ  ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।

     ਉਹਨਾਂ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ  ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । ਉਹਨਾਂ ਕਿਹਾ ਕਿ ਇਸ ਬਿਮਾਰੀ ਲਈ ਸਾਰੇ ਸਮਾਜ ਨੂੰ ਇਕੱਠਾ ਹੋਣਾ ਪਵੇਗਾ।

Share post:

Subscribe

spot_imgspot_img

Popular

More like this
Related

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ   ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ...

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ (  )    ਪੰਜਾਬ ਵਿਧਾਨ ਸਭਾ...

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...