ਫਾਜ਼ਿਲਕਾ, 19 ਦਸੰਬਰ
ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰਾਂ ਵਿਚ ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ 2 ਘੰਟਿਆਂ ਦੇ ਅੰਦਰ—ਅੰਦਰ ਸ਼ਿਕਾਇਤ ਦੇ ਹਲ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਵਧੇਰੇ ਜਾਣਕਾਰੀ ਦਿੱਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਦੇ ਸ਼ਹਿਰੀ ਖੇਤਰ ਨਾਲ ਸਬੰਧਤ ਵਸਨੀਕ ਨਗਰ ਨਿਗਮ ਅਬੋਹਰ ਦੇ ਹੈਲਪਲਾਈਨ ਨੰਬਰ 75085 09000, ਫਾਜ਼ਿਲਕਾ ਵਾਸੀ ਨਗਰ ਕੌਂਸਲ ਫਾਜ਼ਿਲਕਾ ਦੇ 01638 264501 ਅਤੇ ਜਲਾਲਾਬਾਦ ਨਾਂਲ ਸਬੰਧਤ ਵਸਨੀਕ ਨਗਰ ਕੌਂਸਲ ਜਲਾਲਾਬਾਦ ਦੇ ਹੈਲਪਲਾਈਨ ਨੰਬਰ 94782 07826 *ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਗਏ ਹਨ ਕਿ 2 ਘੰਟਿਆਂ ਦੇ ਅੰਦਰ—ਅੰਦਰ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਸ਼ਹਿਰ ਵਾਸੀਆਂ ਨੁੰ ਵੀ ਅਪੀਲ ਕੀਤੀ ਕਿ ਉਹ ਕੂੜੇ ਨੂੰ ਗਲੀਆਂ ਤੇ ਸੜਕਾਂ *ਤੇ ਸੁੱਟਣ ਦੀ ਬਜਾਏ ਕੂੜਾ ਇਕਠਾ ਕਰਨ ਵਾਲਿਆਂ ਨੂੰ ਹੀ ਜਮਾਂ ਕਰਵਾਉਣ ਅਤੇ ਗਿਲਾ ਤੇ ਸੁੱਕਾ ਕੂੜਾ ਵੱਖਰਾ—ਵੱਖਰਾ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੁੰ ਅਪੀਲ ਕੀਤੀ ਕਿ ਸ਼ਹਿਰਾਂ ਦੀ ਸਾਫ—ਸਫਾਈ ਨੂੰ ਯਕੀਨੀ ਬਣਾਉਣ ਲਈ ਉਹ ਵੀ ਆਪਣਾ ਯੋਗਦਾਨ ਪਾਉਣ ਤਾਂ ਜ਼ੋ ਬਿਮਾਰੀਆਂ ਮੁਕਤ ਵਾਤਾਵਰਣ ਕਾਇਮ ਰੱਖਿਆ ਜਾਵੇ ਤੇ ਸ਼ਹਿਰ ਦੀ ਦਿਖ ਵੀ ਸੁੰਦਰ ਬਣੀ ਰਹੇ।
ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ—ਡਿਪਟੀ ਕਮਿਸ਼ਨਰ
[wpadcenter_ad id='4448' align='none']