ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦੀ ਹੰਗਾਮੀ ਮੀਟਿੰਗ !

Emergency meeting of CM Hon

Emergency meeting of CM Hon ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਸਾਰੇ ਵਿਧਾਇਕ ਮੌਜੂਦ ਸਨ। ਮੀਟਿੰਗ ਦੌਰਾਨ 31 ਮਾਰਚ ਦੀ ਰੈਲੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨੂੰ 31 ਦੀ ਰੈਲੀ ‘ਚ ਵੱਡਾ ਇਕੱਠ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਉਹ ਚੱਟਾਨ ਵਾਂਗ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ ਅਤੇ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਹਰਕਤਾਂ ਖ਼ਿਲਾਫ਼ ਆਵਾਜ਼ ਚੁੱਕਦੇ ਰਹਾਂਗੇ

ਦੱਸਣਯੋਗ ਹੈ ਕਿ ਜਿਸ ਦਿਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਈ ਸੀ, ਉਸ ਦੇ ਅਗਲੇ ਦਿਨ ਵੀ ਪੰਜਾਬ ਦੇ ਕਈ ਵੱਡੇ ਮੰਤਰੀ ਦਿੱਲੀ ਪੁੱਜ ਗਏ ਸਨ ਅਤੇ ਧਰਨਾ ਦਿੱਤਾ ਸੀ, ਜਿਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦਾ ਕੀ ਸਟੈਂਡ ਹੈ, ਇਸ ਬਾਰੇ ਵੀ ਮੀਟਿੰਗ ‘ਚ ਵਿਚਾਰ-ਚਰਚਾ ਹੋਈ ਹੈ।Emergency meeting of CM Hon

also read ;- ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ ਸਾਵਧਾਨ!
ਦੱਸਣਯੋਗ ਹੈ ਕਿ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਵੇਲੇ ਉਨ੍ਹਾਂ ਵਲੋਂ ਜੇਲ੍ਹ ਤੋਂ ਹੀ ਦਿੱਲੀ ਦੀ ਸਰਕਾਰ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਹੇ ਜੇਲ੍ਹ ‘ਚ ਰਹਿੰਦੇ ਹੋਏ ਕੇਜਰੀਵਾਲ ਨੇ ਸ਼ਹਿਰ ਦੇ ਕੁੱਝ ਇਲਾਕਿਆਂ ‘ਚ ਪਾਣੀ, ਸੀਵਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।Emergency meeting of CM Hon

[wpadcenter_ad id='4448' align='none']