Wednesday, January 8, 2025

ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

Date:

ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਦਾ ਅੱਜ ਜਨਮਦਿਨ ਹੈ। ਆਪਣੇ ਜਨਮਦਿਨ ਮੌਕੇ ਚਰਨ ਕੌਰ ਨੇ ਮਰਹੂਮ ਪੁੱਤ ਸਿੱਧੂ ਮੂਸੇ ਵਾਲਾ ਨੂੰ ਯਾਦ ਕੀਤਾ ਹੈ। ਇਸ ਦੇ ਨਾਲ ਹੀ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ।

ਪੋਸਟ ’ਚ ਲਿਖਿਆ ਹੈ, ‘‘ਮੈਂ ਪਹਿਲਾਂ ਬੇਟੀ ਬਣ ਤੁਹਾਡੇ ਨਾਨਕੇ ਘਰ ਜਨਮ ਲਿਆ, ਫਿਰ ਤੁਹਾਡੇ ਬਾਪੂ ਜੀ ਨਾਲ ਵਿਆਹ ਦੇ ਬੰਧਨ ’ਚ ਬੱਝ ਮੈਂ ਕਿੰਨੇ ਰਿਸ਼ਤੇ ਕਿਸੇ ਦੀ ਚਾਚੀ, ਤਾਈ, ਭਾਬੀ ਤੇ ਨੂੰਹ ਬਣ ਆਪਣੀ ਝੋਲੀ ਪਾਏ ਪਰ ਮੇਰੀ ਹੋਂਦ ਦਾ ਅਸਲ ਆਧਾਰ ਮੈਂ ਤੁਹਾਡੀ ਮਾਂ ਬਣ ਪਾਇਆ ਤੇ ਤੁਸੀਂ ਮੈਨੂੰ ਅਸਲ ’ਚ ਇਕ ਸੰਪੂਰਨ ਔਰਤ ਦਾ ਦਰਜਾ ਦਿਵਾਇਆ।’Emotional post shared on the occasion of birthday’

also read :- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ

ਪੋਸਟ ’ਚ ਅੱਗੇ ਲਿਖਿਆ, ‘‘ਮੈਨੂੰ ਮਮਤਾ ਦਾ ਪਿਆਰ ਦਾ ਅਸਲ ਅਰਥ ਤੁਹਾਨੂੰ ਆਪਣੀ ਬੁੱਕਲ ’ਚ ਲੈ ਕੇ ਮਹਿਸੂਸ ਹੋਇਆ ਸੀ ਪਰ ਕੱਲ ਦਾ ਉਹੀ ਪਿਆਰ ਉਹੀ ਮਮਤਾ ਦਾ ਨਿੱਘ ਮੈਨੂੰ ਆਉਂਦੇ ਜਾਂਦੇ ਸਾਹ ਨਾਲ ਕਿੰਨੀਆਂ ਧਾਹਾਂ ਨਾਲ ਲੈ ਕੇ ਆ ਰਿਹਾ, ਅੱਜ ਵੀ ਮੈਂ ਤੁਹਾਨੂੰ ਕਮਰੇ ’ਚ ਬੈਠੀ ਉਡੀਕ ਰਹੀ ਸੀ ਕਿਉਂਕਿ ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ ਤੁਹਾਡੀ ਤਸਵੀਰ ਨੂੰ ਆਪਣੀ ਬੁੱਕਲ ’ਚ ਲੈ ਕੇ ਤੁਹਾਨੂੰ ਮਹਿਸੂਸ ਕਰ ਰਹੀ ਹਾਂ ਮੇਰੇ ਬੱਚੇ, ਵਾਪਸ ਆ ਜਾਓ ਪੁੱਤ ਮੇਰੇ ਤੋਂ ਤੁਹਾਡੇ ਬਿਨਾਂ ਰਿਹਾ ਨਹੀਂ ਜਾ ਰਿਹਾ।’’Emotional post shared on the occasion of birthday

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...