Sunday, December 22, 2024

ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ 

Date:

ਚੰਡੀਗੜ੍ਹ, 17 ਜੂਨ:

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਸ੍ਰੀ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਸ੍ਰੀ ਗੁਰਬਚਨ ਜਗਤ ਵੱਲੋਂ ਰਿਲੀਜ਼ ਕੀਤੀ ਗਈ।Emphasis on close coordination

ਇਹ ਆਤਮਕਥਾ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਸਮੇਂ ਦੌਰਾਨ ਪੰਜਾਬ ਦੇ ਬੇਮਿਸਾਲ ਵਿਕਾਸ ਨੂੰ ਰੂਪ ਦੇਣ ਵਾਲੀਆਂ ਮਹੱਤਵਪੂਰਨ ਘਟਨਾਵਾਂ ਅਤੇ ਆਗੂਆਂ ਦਾ ਵਰਣਨ ਕਰਦੀ ਹੈ। ਲੇਖਕ ਸ੍ਰੀ ਰਾਜਨ ਕਸ਼ਯਪ 1965 ਵਿੱਚ ਬਤੌਰ  ਆਈ.ਏ.ਐਸ. ਭਰਤੀ ਹੋਏ ਅਤੇ 38 ਸਾਲਾਂ ਦੇ ਲੰਬੇ ਅਤੇ ਬੇਮਿਸਾਲ ਕੈਰੀਅਰ ਉਪਰੰਤ 2003 ਵਿੱਚ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

ਇਸ ਮੌਕੇ ‘ਤੇ ਸੰਜੀਦਾ ਗੱਲਬਾਤ ਦੌਰਾਨ, ਪ੍ਰੋਫੈਸਰ ਬੀ.ਐਨ. ਗੋਸਵਾਮੀ, ਜੋ 1950 ਦੇ ਦਹਾਕੇ ਵਿੱਚ ਆਈ.ਏ.ਐਸ. ਭਰਤੀ ਹੋਏ ਅਤੇ ਅਕਾਦਮਿਕ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਜਲਦ ਹੀ ਸੇਵਾਮੁਕਤ ਹੋ ਗਏ, ਨੇ ਉਸ ਦੌਰ ਵਿੱਚ ਕੰਮ ਦੀ ਨੈਤਿਕਤਾ ਬਾਰੇ ਦਿਲਚਸਪ ਕਿੱਸੇ ਸਾਂਝੇ ਕੀਤੇ।

ਬ੍ਰਿਗੇਡੀਅਰ ਸੁਖਜੀਤ ਸਿੰਘ ਨੇ ਕਪੂਰਥਲਾ ਦੇ ਪੁਰਾਣੇ ਰਾਜ ਵਿੱਚ ਸ਼ਾਸਨ ਦੀ ਇੱਕ ਦਿਲਚਸਪ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀ ਸੰਪੂਰਨਤਾ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦੀ। ਉਹਨਾਂ ਸਖ਼ਤ ਮਿਹਨਤ ਕਰਨ ‘ਤੇ ਜ਼ੋਰ ਦਿੱਤਾ।Emphasis on close coordination

ਲਾਲ ਬਹਾਦੁਰ ਸ਼ਾਸਤਰੀ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਦੇ ਸਾਬਕਾ ਡਾਇਰੈਕਟਰ ਸੰਜੀਵ ਚੋਪੜਾ ਨੇ ਦੱਸਿਆ ਕਿ ਕਿਵੇਂ ਅੱਜ ਦੇ ਸਿਵਲ ਅਧਿਕਾਰੀ ਵਧੇਰੇ ਪੇਸ਼ੇਵਰ ਬਣ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸੀ.ਡੀ. ਦੇਸ਼ਮੁਖ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ ਨੂੰ ਘਟਨਾਵਾਂ ਬਾਰੇ ਜ਼ਰੂਰ ਲਿਖਣਾ ਚਾਹੀਦਾ ਹੈ ਕਿਉਂਕਿ ਉਹ ਇਤਿਹਾਸ ਵਿੱਚ ਸ਼ਾਮਲ ਹੁੰਦੇ ਹਨ।

ਰਾਜਨ ਕਸ਼ਯਪ ਨੇ ਦੱਸਿਆ ਕਿ ਕਿਵੇਂ ਚੀਜ਼ਾਂ ਅਤੀਤ ਦੇ ਮੁਕਾਬਲੇ ਮੌਜੂਦਾ ਸਮੇਂ ਬਦਲ ਗਈਆਂ ਹਨ। ਸਕਾਰਾਤਮਕ ਪਹੁੰਚ ਲਈ ਪੈਰਵੀ ਕਰਦਿਆਂ, ਉਹਨਾਂ ਸਿਵਲ ਅਧਿਕਾਰੀਆਂ ਅਤੇ ਪੁਲਿਸ ਦਰਮਿਆਨ ਨਜ਼ਦੀਕੀ ਤਾਲਮੇਲ ਦੀ ਵਕਾਲਤ ਕੀਤੀ, ਜਿਸਦੀ ਪ੍ਰੋੜਤਾ ਸ੍ਰੀ ਐਸ. ਐਸ. ਸੋਢੀ ਅਤੇ ਸ੍ਰੀ ਗੁਰਬਚਨ ਜਗਤ ਨੇ ਵੀ ਕੀਤੀ।

ਸਾਬਕਾ ਸਿੱਖਿਆ ਸਕੱਤਰ (ਭਾਰਤ ਸਰਕਾਰ) ਵਿਭਾ ਪੁਰੀ ਦਾਸ ਨੇ ਕਿਹਾ ਕਿ ਨੌਕਰਸ਼ਾਹੀ ਦੇ ਕੰਮਾਂ ਦੇ ਸੰਚਾਲਨ ਵਿੱਚ ਮਨੁੱਖੀ ਸਰੋਕਾਰਾਂ ਨੂੰ ਸਰਵਉੱਚ ਹੋਣਾ ਚਾਹੀਦਾ ਹੈ।

ਮਗਸੀਪਾ ਦੇ ਡਾਇਰੈਕਟਰ ਜਨਰਲ, ਸ੍ਰੀ ਅਨਿਰੁੱਧ ਤਿਵਾਰੀ ਨੇ ਕਿਹਾ ਕਿ ਬਿਹਤਰ ਮਨੁੱਖੀ ਸਰੋਤ ਪ੍ਰਬੰਧਨ, ਹਮਦਰਦੀ, ਨਿਆਂ ਅਤੇ ਨਿਰਪੱਖਤਾ ਦੀਆ ਸਦੀਵੀ ਕਦਰਾਂ-ਕੀਮਤਾਂ ਤੋਂ ਇਲਾਵਾ ਹੁਨਰ ਆਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ।

ਇਸ ਮੌਕੇ ਮੰਚ ਦੀ ਕਾਰਵਾਈ ਸਾਬਕਾ ਆਈ.ਏ.ਐਸ. ਅਧਿਕਾਰੀ ਸ੍ਰੀ ਵਿਵੇਕ ਅਤਰੇ ਨੇ ਚਲਾਈ।Emphasis on close coordination

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...