ਅੰਮ੍ਰਿਤਸਰ, 3 ਅਗਸਤ
ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤਾ ਜਾ ਰਿਹਾ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਵਾ ਕੇ ਜੋਮੈਟੋ ਨਾਲ ਜੋੜਿਆ ਜਾ ਰਿਹਾ ਹੈ।
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵੀ ਜੋਗਿੰਦਰ ਸਿੰਘ ਨਾਮੀ ਇੱਕ ਵਿਅਕਤੀ ਨੂੰ ਬੈਟਰੀ ਨਾਲ ਚੱਲਣ ਵਾਲੀ ਵੀਡ ਚੇਅਰ ਦੇਖ ਕੇ ਜਮੈਟੋ ਨਾਲ ਜੋੜ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ ।