Sunday, January 19, 2025

ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ

Date:

ਚੰਡੀਗੜ੍ਹ, 30 ਅਕਤੂਬਰ: 

Entrance exam for coaching ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।
     ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਵਰਗ ਵਿਭਾਗ ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, 20 ਸੀਟਾਂ ਅਨੁਸੂਚਿਤ ਜਾਤੀ, 12 ਸੀਟਾਂ ਪੱਛੜੀਆਂ ਸ਼੍ਰੇਣੀਆਂ ਅਤੇ 8 ਸੀਟਾਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ। ਉਪਲੱਬਧਤਾ ਦੇ ਤਹਿਤ ਹਰੇਕ ਸ਼੍ਰੇਣੀ ਵਿਚ 30 ਫ਼ੀਸਦੀ ਸੀਟਾਂ ਮਹਿਲਾਵਾਂ ਅਤੇ 5 ਫ਼ੀਸਦੀ ਸੀਟਾਂ ਤੇ ਦਿਵਿਆਂਗ ਉਮੀਦਵਾਰ ਸ਼ਾਮਿਲ ਕੀਤੇ ਜਾ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੋਚਿੰਗ ਲਈ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਘੱਟੋ ਘੱਟ ਗ੍ਰੈਜੂਏਟ ਉਮੀਦਵਾਰ ਯੋਗ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ।

READ ALSO : ਤਿੰਨ ਦਿਨਾਂ ‘ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀਆਂ ਨੇ ਕੀਮਤਾਂ

ਇਸ ਪ੍ਰੀਖਿਆ ਲਈ 790 ਉਮੀਦਵਾਰਾਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਅਤੇ 540 ਉਮੀਦਵਾਰ ਪ੍ਰੀਖਿਆ ਦੇਣ ਲਈ ਹਾਜ਼ਰ ਹੋਏ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ਵਿੱਚੋਂ ਸਿਵਿਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ।
        ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਵੀ ਕੇ ਮੀਨਾ, ਡਾਇਰੈਕਟਰ ਸ.ਜਸਪ੍ਰੀਤ ਸਿੰਘ ਦੀ ਅਗਵਾਈ ਚ ਸਿਵਿਲ ਸੇਵਾਵਾਂ ਦੀ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼, ਫੇਸ 3 ਬੀ 2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਦੇ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਅਵਾਸ ਅਤੇ 3000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕੀਤੀ ਜਾਵੇਗੀ। Entrance exam for coaching

ਕਾਰਜਵਾਹਕ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸ  ਸੀ, ਬੀ ਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ। Entrance exam for coaching

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...