ਅੰਮ੍ਰਿਤਸਰ ‘ਚ ਲਗਾਤਾਰ ਤੀਜੇ ਦਿਨ ਡਰੋਨ ਦੀ ਐਂਟਰੀ, ਬਾਰਡਰ ‘ਤੇ ਸੁੱਟੀ 5 ਕਿਲੋ ਹੈਰੋਇਨ, ਬੀਐਸਐਫ ਨੇ ਸ਼ੁਰੂ ਕੀਤਾ ਸਰਚ ਆਪਰੇਸ਼ਨ

Entry of drones for the third day in a row

ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ। 10 ਦਿਨਾਂ ਵਿੱਚ ਇਹ 11ਵੀਂ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਤੇ ਖੇਤਾਂ ‘ਚ ਸੁੱਟੀ ਗਈ 38 ਕਰੋੜ ਰੁਪਏ ਦੀ ਹੈਰੋਇਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ।Entry of drones for the third day in a row

ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਜਵਾਨ ਰਾਤ ਦੀ ਗਸ਼ਤ ’ਤੇ ਸੀ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।Entry of drones for the third day in a row

ALSO READ :- ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਨਹੀਂ ਹੋਣਗੇ ਡਿਪੋਰਟ

ਬੀਐਸਐਫ ਦੇ ਜਵਾਨਾਂ ਨੇ ਬਗੈਰ ਸਮਾਂ ਬਰਬਾਦ ਕੀਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ ਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ। ਜਿਸ ਵਿੱਚ ਹੈਰੋਇਨ ਦੇ ਛੋਟੇ ਪੈਕੇਟ ਸੀ। ਤੋਲਣ ਤੋਂ ਬਾਅਦ ਕੁੱਲ ਵਜ਼ਨ 5.5 ਕਿਲੋ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਦੇ ਕਰੀਬ ਹੈ।Entry of drones for the third day in a row

ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨਾਂ ਨੇ ਬੀਤੇ ਦਿਨ ਵੀ ਇਸੇ ਪਿੰਡ ਤੋਂ 5.25 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਸ ਖੇਪ ਨੂੰ ਵੀ ਸਰਹੱਦ ‘ਤੇ ਕਰਵਾ ਕੇ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਰ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ ਸਮੱਗਲਰਾਂ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।

[wpadcenter_ad id='4448' align='none']