ਸ੍ਰੀ ਮੁਕਤਸਰ ਸਾਹਿਬ, 05 ਜੂਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਮਿਸ. ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਮੌਕੇ ਮਿਸ. ਅਮੀਤਾ ਸਿੰਘ, ਵਧੀਕ ਜਿਲਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਨੇ ਦੱਸਿਆ ਕਿ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਣ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ। ਮਿਸ. ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਹੱਥਾਂ ਨਾਲ ਕੋਰਟ ਕੰਪਲੈਕਸ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮੁੱਖ ਮਕਸਦ ਆਪਣੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਾ ਭਰਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ’ਤੇ ਕੇਂਦਰਿਤ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਅਤੇ ਨਵੇਂ ਉਪਰਾਲਿਆਂ ਨਾਲ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਨਵ-ਨਿਯੁਕਤ ਜੁਡੀਸ਼ੀਅਲ ਅਫਸਰ, ਸ਼੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ, ਲੀਗਲ ਏਡ ਡਿਫੈਂਸ ਕਾਉਂਸਲ, ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸਹਾਇਕ, ਲੀਗਲ ਏਡ ਡਿਫੈਂਸ ਕਾਉਂਸਲ ਨੇ ਵੀ ਭਾਗ ਲਿਆ। ਇਸ ਤੋਂ ਇਲਾਵਾ ਸਮੂਹ ਸਟਾਫ ਵੀ ਹਾਜ਼ਰ ਸੀ।
ਇਸ ਮੌਕੇ ਪੈਨਲ ਦੇ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਜ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਮਾਣਯੋਗ ਸੁਪਰੀਮ ਕੋਰਟ ਵਿੱਚ ਲੱਗ ਰਹੀ ਸਪੈਸ਼ਲ ਲੋਕ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।