ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

ਮਾਨਸਾ, 13 ਜੁਲਾਈ:ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ […]

ਮਾਨਸਾ, 13 ਜੁਲਾਈ:
ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ ਏਰੀਏ ਵਿੱਚ 7500 ਪੋਦੇ (ਛਾਂਦਾਰ/ਫਲਦਾਰ)  ਲਗਾਏ ਗਏ ਹਨ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ’ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਇਸ ਮੋਕੇ ਡੀ.ਐਸ.ਪੀ. ਧਰਮਿੰਦਰ ਸਿੰਘ ਵੀ ਮੌਜੂਦ ਸਨ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ