ਇਸ ਬਿਮਾਰੀ ਨਾਲ ਰੋਜ਼ ਹੋ ਰਹੀਆਂ ਨੇ 3500 ਮੌਤਾਂ, WHO ਨੇ ਜਾਰੀ ਕੀਤੀ ਚਿਤਾਵਨੀ…

Everyday with this disease

Everyday with this disease

ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਹੈਪੇਟਾਈਟਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਬਿਮਾਰੀ ਨਾਲ ਦੁਨੀਆ ਭਰ ਵਿੱਚ 13 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਾਲੇ ਵੀ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।

WHO ਨੇ ਕਿਹਾ ਹੈ ਕਿ ਵਾਇਰਲ ਹੈਪੇਟਾਈਟਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਇਸ ਕਾਰਨ ਹਰ ਰੋਜ਼ 3,500 ਅਤੇ ਵਿਸ਼ਵ ਪੱਧਰ ‘ਤੇ ਹਰ ਸਾਲ 13 ਲੱਖ ਲੋਕਾਂ ਦੀ ਮੌਤ ਹੋ ਰਹੀ ਹੈ।

ਸੰਗਠਨ ਨੇ ਆਪਣੀ 2024 ਦੀ ਵਿਸ਼ਵ ਹੈਪੇਟਾਈਟਸ ਰਿਪੋਰਟ ਵਿਚ ਕਿਹਾ ਹੈ ਕਿ 187 ਦੇਸ਼ਾਂ ਦੇ ਨਵੇਂ ਅੰਕੜੇ ਦੱਸਦੇ ਹਨ ਕਿ ਵਾਇਰਲ ਹੈਪੇਟਾਈਟਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2019 ਵਿਚ 11 ਲੱਖ ਤੋਂ ਵੱਧ ਕੇ 2022 ਵਿਚ 13 ਲੱਖ ਹੋ ਗਈ।Everyday with this disease

also read :- ਪੰਜਾਬ ‘ਚ ਮੌਸਮ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

ਰਿਪੋਰਟ ਅਨੁਸਾਰ ਇਨ੍ਹਾਂ ਵਿਚੋਂ 83 ਪ੍ਰਤੀਸ਼ਤ ਮੌਤਾਂ ਹੈਪੇਟਾਈਟਸ ਬੀ ਕਾਰਨ ਹੋਈਆਂ ਹਨ ਅਤੇ 17 ਪ੍ਰਤੀਸ਼ਤ ਹੈਪੇਟਾਈਟਸ ਸੀ ਕਾਰਨ ਹੋਈਆਂ ਹਨ। ਹੈਪੇਟਾਈਟਸ ਬੀ ਅਤੇ ਸੀ ਦੀ ਲਾਗ ਦੇ ਲਗਪਗ ਦੋ ਤਿਹਾਈ ਮਾਮਲੇ ਬੰਗਲਾਦੇਸ਼, ਚੀਨ, ਇਥੋਪੀਆ, ਭਾਰਤ, ਇੰਡੋਨੇਸ਼ੀਆ, ਨਾਇਜੀਰੀਆ, ਪਾਕਿਸਤਾਨ, ਫਿਲੀਪੀਨਜ਼, ਰੂਸ ਅਤੇ ਵੀਅਤਨਾਮ ਵਿੱਚ ਹਨ।

ਜ਼ਿਕਰਯੋਗ ਹੈ ਕਿ ਕਿਫਾਇਤੀ ਜੈਨਰਿਕ ਵਾਇਰਲ ਹੈਪੇਟਾਈਟਸ ਦਵਾਈਆਂ ਦੀ ਉਪਲਬਧਤਾ ਦੇ ਬਾਵਜੂਦ, ਬਹੁਤ ਸਾਰੇ ਦੇਸ਼ ਇਨ੍ਹਾਂ ਨੂੰ ਘੱਟ ਕੀਮਤ ‘ਤੇ ਖਰੀਦਣ ਵਿੱਚ ਅਸਫਲ ਰਹਿੰਦੇ ਹਨ, ਸਿਹਤ ਸੰਸਥਾ ਨੇ ਆਪਣੀ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ।Everyday with this disease

[wpadcenter_ad id='4448' align='none']