ਸਾਬਕਾ ਫੌਜੀ 25000 ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ

Date:

Ex-army arrested red-handed

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡਿਪਟੀ ਸੁਪਡੈਂਟ ਪੁਲਿਸ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਵਿਰੁੱਧ ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਤਹਿਸੀਲ ਗੁਰੂਹਰਸਹਾਏ, ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਇੱਕ ਕਿਸਾਨ ਹੈ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਹੈ। ਉਸ ਦੀਆਂ ਦੋ ਧੀਆਂ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ, ਦੋਵਾਂ ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ਵਿੱਚ ਉਸ ਕੋਲੋਂ 4,25,000 ਰੁਪਏ ਲਏ ਸਨ।Ex-army arrested red-handed

also read :- ਰਾਜਾ ਵੜਿੰਗ ਨੇ ਦਿੱਤਾ ਅਸਤੀਫਾ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੀਆਂ ਧੀਆਂ ਨੂੰ ਨੌਕਰੀ ਦਿਵਾਉਣ ਵਿੱਚ ਅਸਫ਼ਲ ਰਿਹਾ ਅਤੇ ਉਸ ਨੇ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਨਹੀਂ ਕੀਤੀ। ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਜਾਲਸ਼ਾਜ ਨਾਲ ਉਸ ਸਮੇਂ ਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਜਦੋਂ ਉਹ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਹਿੱਸੇ ਵਜੋਂ 25,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਰਿਕਾਰਡਿੰਗ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।Ex-army arrested red-handed

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...