ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚਲਾਈ ਗਈ ਸ਼ਾਨਦਾਰ ਚੋਣ ਚੇਤਨਾ ਲਹਿਰ

ਅੰਮ੍ਰਿਤਸਰ 30 ਅਪ੍ਰੈਲ 2024 —

                ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਚੋਣ ਚੇਤਨਾ ਲਹਿਰ ਸ਼ੁਰੂ ਕੀਤੀ ਗਈ ਹੈ। ਇਸ ਪੌ੍ਗਰਾਮ ਦੇ ਅੰਤਰਗਤ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਾਰੇ ਬੂਥਾਂ ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਨਸਭਾ ਹਲਕਾ ਅੰਮ੍ਰਿੰਤਸਰ  ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਦੱਸਿਆ ਕਿ ਅੱਜ ਸਰਕਾਰੀ ਹਾਈ ਅਤੇ ਐਲੀਮੈਂਟਰੀ ਸਕੂਲ, ਤੁੰਗ ਬਾਲਾ ਵਿਖੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੋਸਟਰ ਬਣਾ ਕੇ ਆਮ ਜਨਤਾ ਵਿੱਚ ਚੋਣ ਚੇਤਨਾ ਪੈਦਾ ਕੀਤੀ ਗਈ।ਉਹਨਾਂ ਕਿਹਾ ਕਿ ਜਿਲ੍ਹੇ ਦੇ ਹਰ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਵੋਟਰ ਜਾਗਰੂਰਤਾ ਕਲੱਬ(ਈ.ਐਲ.ਸੀ.) ਸਥਾਪਿਤ ਕੀਤੇ ਗਏ ਹਨ।ਇਹਨਾਂ ਕਲੱਬਾਂ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਹੈ।ਉਹਨਾਂ ਦੱਸਿਆ ਕਿ ਇਸ ਮੌਕੇ ਅਧਿਆਪਕਾਂ,ਵਿਿਦਆਰਥੀਆਂ ਅਤੇ ਬੀ.ਐਲ.ਓਜ਼. ਵਲੋਂ ਇਲਾਕੇ ਦੇ ਲੋਕਾਂ ਦੇ ਘਰੋਂ ਘਰੀ ਜਾ ਵੋਟ ਦਾ ਪ੍ਰਯੋਗ ਕਰਨ ਦੀ ਅਪੀਲ ਕੀਤੀ ਗਈ ਅਤੇ ਸਹੁੰ ਚੁਕਾਈ ਗਈ। ਇਸ ਮੌਕੇ ਸਰਕਾਰੀ ਹਾਈ ਸਕੂਲ ਤੁੰਗ ਬਾਲਾ ਦੇ ਹੈਡ-ਮਿਸਟ੍ਰੈਸ ਹਰਜੀਤ ਕੌਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਤੁੰਗ ਬਾਲਾ ਦੇ ਹੈਡ ਟੀਚਰ ਸ.ਅਵਤਾਰ ਸਿੰਘ ਵੀ ਹਾਜ਼ਰ ਸਨ।

[wpadcenter_ad id='4448' align='none']