ਲੁਧਿਆਣਾ, 13 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਸਪੱਸ਼ਟ ਕੀਤਾ ਗਿਆ ਗਿਆ ਸਾਰੇ ਰਾਜਨੀਤਿਕ ਹੋਰਡਿੰਗਜ਼/ਫਲੈਕਸਾਂ ‘ਤੇ ਪ੍ਰਕਾਸ਼ਕ ਅਤੇ ਪ੍ਰਿੰਟਰ ਦੇ ਨਾਮ ਵੀ ਹੋਣੇ ਚਾਹੀਦੇ ਹਨ।
ਭਾਰਤੀ ਚੋਣ ਕਮਿਸ਼ਨ ਦੇ ਸਥਾਨਕ ਸਵੈ-ਸਰਕਾਰ/ਨਗਰਪਾਲਿਕਾ ਅਥਾਰਟੀਆਂ ਦੁਆਰਾ ਨਿਯੰਤਰਿਤ/ਨਿਯੰਤ੍ਰਿਤ ਸਾਈਟਾਂ ‘ਤੇ ਚੋਣਾਂ ਨਾਲ ਸਬੰਧਤ ਹੋਰਡਿੰਗ ਲਗਾਉਣ ਸਬੰਧੀ ਨਵੀਨਤਮ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਇਨ੍ਹਾਂ ਹੋਰਡਿੰਗਾਂ ਅਤੇ ਬੈਨਰਾਂ ‘ਤੇ ਪ੍ਰਿੰਟਰਾਂ ਅਤੇ ਪ੍ਰਕਾਸ਼ਕਾਂ ਦੇ ਨਾਮ ਅਤੇ ਪਤੇ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧੀ ਐਕਟ 1951 ਦੀ ਧਾਰਾ 127 ਏ ਅਨੁਸਾਰ ਚੋਣ ਪੈਂਫਲੈਟਾਂ/ਪੋਸਟਰਾਂ ਦੀ ਛਪਾਈ ਜਾਂ ਪ੍ਰਕਾਸ਼ਨ, ਪ੍ਰਿੰਟਰ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਲਿਖੇ ਬਿਨ੍ਹਾਂ ਨਹੀਂ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਵੱਲੋਂ ਸਮੂਹ ਲੋਕਲ ਬਾਡੀ ਅਥਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ‘ਤੇ ਲੱਗਣ ਵਾਲੇ ਚੋਣਾਂ ਨਾਲ ਸਬੰਧਤ ਫਲੈਕਸ ਹੋਰਡਿੰਗ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਨਵੀਨਤਮ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ.
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਪ੍ਰਿੰਟਿੰਗ ਮਸ਼ੀਨਾਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਸਬੰਧੀ ਫਲੈਕਸ-ਹੋਰਡਿੰਗਜ਼, ਬੈਨਰਾਂ, ਪੋਸਟਰਾਂ, ਪੈਂਫਲੇਟਾਂ ਆਦਿ ‘ਤੇ ਪ੍ਰਿੰਟਰ ਦੇ ਨਾਲ-ਨਾਲ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਛਾਪਣਾ ਯਕੀਨੀ ਬਣਾਉਣ।