Expensive toll plaza will be free
ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।
ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਹੈ, ਜੋ ਕਿ ਕਾਨੂੰਨ ਅਨੁਸਾਰ 22,000 ਰੁਪਏ ਦੇ ਕਰੀਬ ਬਣਦੀ ਹੈ। ਪ੍ਰਧਾਨ ਲਾਡੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਮੁਲਾਜ਼ਮਾਂ ਨੂੰ ਨਾ ਤਾਂ ਟੋਲ ਭੱਤੇ ਦਿੱਤੇ ਜਾ ਰਹੇ ਹਨ, ਨਾ ਹੀ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਪੀ. ਐੱਫ. ਕੱਟਿਆ ਜਾਂਦਾ ਹੈ। ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮਾਂ ਨੇ ਠੇਕਾ ਪ੍ਰਣਾਲੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ 16 ਸਤੰਬਰ ਤੱਕ ਟੋਲ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਫ਼ਰੀ ਚਲਾਇਆ ਜਾਵੇਗਾ ਤੇ ਕਿਸੇ ਵੀ ਵਾਹਨ ਚਾਲਕ ਨੂੰ ਟੋਲ ਨਹੀਂ ਲਾਉਣ ਦਿੱਤਾ ਜਾਵੇਗਾ। ਇੱਥੇ ਦੱਸ ਦਈਏ ਕਿ ਲਾਡੋਵਾਲ ਟੋਲ ਪਲਾਜ਼ਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ।Expensive toll plaza will be free
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2024)
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ, ਉਪ ਪ੍ਰਧਾਨ ਸੁਖਜੀਤ ਸਿੰਘ, ਬਲਜਿੰਦਰ ਸਿੰਘ, ਮਨਮੀਤ ਸਿੰਘ, ਕੁਲਜੀਤ ਸਿੰਘ, ਰੋਹਿਤ ਕੁਮਾਰ, ਸੰਗੀਤਾ ਭਾਰਦਵਾਜ, ਸਿਮਰਨਪ੍ਰੀਤ ਕੌਰ, ਰਜਨੀਸ਼ ਕੌਰ, ਸ਼ਰਨਜੀਤ ਸਿੰਘ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।Expensive toll plaza will be free