Explosion in Jafar Express train coming from Shawar ਪਾਕਿਸਤਾਨ ‘ਚ ਵੀਰਵਾਰ ਨੂੰ ਇਕ ਭਿਆਨਕ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਐਕਸਪ੍ਰੈਸ ਟਰੇਨ ਵਿਚ ਉਸ ਸਮੇਂ ਹੋਇਆ ਜਦੋਂ ਇਹ ਪੇਸ਼ਾਵਰ ਤੋਂ ਆ ਰਹੀ ਸੀ। ਹੁਣ ਤੱਕ ਇਸ ‘ਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਚਾਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਲਾਂਕਿ ਹੁਣ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਪਿਸ਼ਾਵਰ ਦੇ ਰਸਤੇ ਚਿਚਾਵਤਨੀ ਰੇਲਵੇ ਸਟੇਸ਼ਨ ਤੋਂ ਲੰਘ ਰਹੀ ਸੀ।