ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !
ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਧਮਾਕਿਆਂ ਦੇ ਮਾਮਲੇ ਨੂੰ ਹੱਲ ਕੀਤਾ ਜਾ ਚੁੱਕਿਆ ਹੈ।Exposing the terrorist gang ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ […]
ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਧਮਾਕਿਆਂ ਦੇ ਮਾਮਲੇ ਨੂੰ ਹੱਲ ਕੀਤਾ ਜਾ ਚੁੱਕਿਆ ਹੈ।Exposing the terrorist gang
ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ ਅਤੇ ਦੂਜਾ 8 ਮਈ ਨੂੰ ਹੋਇਆ ਸੀ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਸੀ ਸਤੱਰਕ ਸੀ ਤੇ ਲਗਾਤਾਰ ਸੀ.ਸੀ.ਟੀ. ਕੈਮਰਿਆਂ ਨੂੰ ਖੰਗਾਲ ਰਹੀ ਸੀ। ਜਿਸਦੇ ਸਬੰਧ ਵਿੱਚ ਆਸ-ਪਾਸ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੀ ਘਟਨਾ ਬਾਰੇ ਜਾਣਕਾਰੀ ਲਈ ਸੀ। ਜੋ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ‘ਚ ਪੁਲਸ ਦੋਸ਼ੀਆਂ ਦੇ ਨੇੜੇ ਪਹੁੰਚ ਰਹੀ ਸੀ। ਮਿਤੀ 10 ਮਈ ਦੀ ਰਾਤ ਕਰੀਬ 12:00 ਵਜੇ ਤੀਸਰਾਂ ਧਮਾਕਾ ਹੋਇਆ ਤਾਂ ਪੁਲਿਸ ਵੱਲੋਂ ਤੀਸਰੇ ਧਮਾਕੇ ਦੇ ਸੰਕੇਤ ਲੈਂਦੇ ਹੋਏ, ਘੇਰਾਬੰਦੀ ਕੀਤੀ ਅਤੇ ਪੰਜ ਮੈਂਬਰੀ ਅੱਤਵਾਦੀ ਗਿਰੋਹ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ‘ਚ ਹੀ ਗ੍ਰਿਫਤਾਰ ਵਿਅਕਤੀਆਂ ਨੇ ਆਪਣਾ ਜੁਰਮ ਕਬੂਲ ਕਰਕੇ ਵੱਡੇ ਖੁਲਾਸੇ ਕੀਤੇ ਹਨ। ਫੜੇ ਗਏ ਮੁਲਜ਼ਮ ਦੀ ਪਛਾਣ 1) ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ,ਜਿਲ੍ਹਾ ਅੰਮ੍ਰਿਤਸਰ ਦਿਹਾਤੀ 2) ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, 3) ਸਾਹਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ,ਅੰਮ੍ਰਿਤਸਰ ਅਤੇ 4) ਧਰਮਿੰਦਰ, ਤੇ 5) ਹਰਜੀਤ ਵਾਸੀ 88 ਫੁੱਟ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ।Exposing the terrorist gang
ALSO READ :- ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਸਬੰਧੀ SGPC ਪ੍ਰਧਾਨ ਦੀ ਪ੍ਰੈੱਸ ਕਾਨਫਰੰਸ
ਗ੍ਰਿਫ਼ਤਾਰ ਦੋਸ਼ੀ ਆਜ਼ਾਦ ਵੀਰ ਸਿੰਘ ਨੇ ਬੁੱਧਵਾਰ ਰਾਤ 12 ਵਜੇ ਦੇ ਕਰੀਬ ਸਰਾਏ ਦੇ ਬਾਥਰੂਮ ਵਿਚ ਜਾ ਕੇ ਉਸ ਦੇ ਪਿੱਛੇ ਸਥਿਤ ਪਾਰਕ ਵਿਚ ਬੰਬ ਧਮਾਕਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਗ੍ਰਿਫਤਾਰ ਕਰ ਲਿਆ। ਪੰਜ ਦੋਸ਼ੀਆਂ ਨੇ ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਵਿੱਚ ਇਹਨਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਪੁਲਿਸ ਨੂੰ ਦੱਸਿਆ ਕਿ ਉਹ ਪਹਿਲਾਂ ਵੀ ਧਮਾਕੇ ਕਰ ਚੁੱਕੇ ਹਨ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਪਹਿਲੇ ਦੋ ਧਮਾਕੇ ਜਿਸ ਵਿੱਚ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੋਲੀਥੀਨ ਦੇ ਲਿਫਾਫੇ ਵਿੱਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਵਿੱਚ ਮੋਟੇ ਧਾਗੇ ਨਾਲ ਲਟਕਿਆ ਹੋਇਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 04 ਵਜੇ ਦੇ ਕਰੀਬ ਇਕ ਹੋਰ ਬ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੀ ਗਈ ਅਤੇ ਉਹ ਉਥੋਂ ਚਲਾ ਗਿਆ। ਬਾਅਦ ਵਿੱਚ ਜਦੋਂ ਇੱਕ ਹੋਰ ਲੰਘ ਰਹੇ ਵਿਅਕਤੀ ਨੇ ਉਸ ਧਾਗੇ ਨੂੰ ਦੇਖਿਆ ਤਾਂ ਉਸ ਨੇ ਖਿੱਚਿਆ ਤਾਂ ਉਹ ਵੀ ਧਮਾਕਾ ਹੋ ਗਿਆ। ਇਹ ਘਟਨਾ ਸਵੇਰੇ 06.30 ਵਜੇ ਦੇ ਕਰੀਬ ਵਾਪਰੀ ਸੀ।Exposing the terrorist gang