ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

Date:

ਚੰਡੀਗੜ੍ਹ, 13 ਅਕਤੂਬਰ

Expressed sorrow ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। 

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ 25 ਸਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਤੁਰ ਜਾਣ ਨਾਲ ਮੈਡੀਕਲ ਸਿੱਖਿਆ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਹ ਜਿੱਥੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਕੁਸ਼ਲ ਪ੍ਰਸ਼ਾਸਕ ਸਨ ਉਥੇ ਇਕ ਵਧੀਆ ਅਤੇ ਜ਼ਮੀਨ ਨਾਲ ਜੁੜੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਛੋਟੇ ਜਿਹੇ ਪਿੰਡ ਦਾਨਗੜ੍ਹ ਦੇ ਜੰਮਪਲ ਡਾ. ਗਿੱਲ ਨੇ ਆਪਣੀ ਵਿਦਵਤਾ ਅਤੇ ਹਲੀਮੀ ਨਾਲ ਵੱਡੀ ਪਛਾਣ ਬਣਾਈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਹੱਡੀਆਂ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਰਹੇ ਹਨ।

READ ALSO : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ

ਮੀਤ ਹੇਅਰ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਅਤੇ ਭਤੀਜੀ ਪਰਨੀਤ ਸ਼ੇਰਗਿੱਲ ਜੋ ਕਿ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨਾਲ ਹਮਦਰਦੀ ਕਰਦਿਆਂ ਪੰਜਾਬ ਸਰਕਾਰ ਤਰਫੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।Expressed sorrow

ਇਸ ਮੌਕੇ ਮੈਡੀਕਲ ਸਿੱਖਿਆ, ਡਾਕਟਰੀ, ਸਮਾਜਿਕ, ਰਾਜਸੀ ਖੇਤਰ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵੱਡੀ ਗਿਣਤੀ ਵਿੱਚ ਲੋਕ, ਸੰਸਥਾਵਾਂ ਦੇ ਮੁਖੀ, ਸਾਹਿਤਕਾਰ, ਪੱਤਰਕਾਰ ਅਤੇ ਦਾਨਗੜ੍ਹ ਪਿੰਡ ਦੇ ਵਸਨੀਕ ਹਾਜ਼ਰ ਸਨ।Expressed sorrow

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...