ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਸਤੰਬਰ


expression of sorrow ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।

READ ASLO : ਪੰਜਾਬ-ਹਿਮਾਚਲ ‘ਚ ਸ਼ਾਨਨ ਪ੍ਰੋਜੈਕਟ ਨੂੰ ਲੈਕੇ ਤਕਰਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ।expression of sorrow

ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਸਵਾਮੀਨਾਥਨ ਦਾ ਦੇਹਾਂਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।expression of sorrow

[wpadcenter_ad id='4448' align='none']