ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ

ਮਾਨਸਾ, 15 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਹੁਣ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪਹਿਲਾਂ ਜਾਰੀ ਹੁਕਮਾਂ ਵਿਚ ਅੰਸ਼ਿਕ ਸੋਧ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਜੁਲਾਈ ਪ੍ਰੀਖਿਆਵਾਂ […]

ਮਾਨਸਾ, 15 ਜੁਲਾਈ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਹੁਣ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪਹਿਲਾਂ ਜਾਰੀ ਹੁਕਮਾਂ ਵਿਚ ਅੰਸ਼ਿਕ ਸੋਧ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਜੁਲਾਈ ਪ੍ਰੀਖਿਆਵਾਂ ਲਈ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਜਾਰੀ ਪਾਬੰਦੀ ਦੇ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ ਕੀਤਾ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਪ੍ਰੀਖਿਆਵਾਂ 04 ਜੁਲਾਈ, 2024 ਤੋਂ 19 ਜੁਲਾਈ, 2024 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾਣੀਆਂ ਸਨ। ਵਾਈਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਲਿਖਿਆ ਗਿਆ ਹੈ ਕਿ ਪੰਜਾਬ ਰਾਜ ਦੇ ਜਲੰਧਰ ਵਿਖੇ 10 ਜੁਲਾਈ, 2024 ਨੂੰ ਹੋਈ ਜ਼ਿਮਨੀ ਚੋਣ ਕਾਰਨ 10 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ 20 ਜੁਲਾਈ, 2024 ਨੂੰ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਹੋਵੇਗੀ।

Tags:

Latest

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
​ਨੋਰਾ ਫਤੇਹੀ ਦੇ ਨਵੇਂ ਗਾਣੇ 'ਤੇ ਮਚਿਆ ਬਵਾਲ: 'ਅਸ਼ਲੀਲ' ਸ਼ਬਦਾਂ ਕਾਰਨ ਹਰ ਪਾਸੇ ਵਿਰੋਧ, ਪੜ੍ਹੋ ਗਾਣੇ ਦੇ ਪੂਰੇ ਬੋਲ
ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ
ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ