ਮੋਗਾ 27 ਅਪ੍ਰੈਲ:
ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਜਿਲ੍ਹਾ ਮੋਗਾ ਦੇ ਸਕੂਲਾਂ ਵਿੱਚ ਸਟਾਫ਼ ਨਾਲ ਰੂਬਰੂ ਪ੍ਰੋਗ੍ਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਹਾਇਕ ਜਿਲ੍ਹਾ ਸਵੀਪ ਨੋਡਲ ਗੁਰਪ੍ਰੀਤ ਸਿੰਘ ਘਾਲੀ ਅਤੇ ਹਲਕਾ ਮੋਗਾ ਦੇ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਨੇ ਸ਼ਿਰਕਤ ਕੀਤੀ ਅਤੇ ਵੱਖ ਵੱਖ ਸਕੂਲਾਂ ਵਿੱਚ ਸਟਾਫ਼ ਨੂੰ ਮਿਲੇ ।
ਓਹਨਾਂ ਨੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਆਪਣੀ ਆਵਾਜ਼ ਦੇਸ਼ ਦੀ ਸੰਸਦ ਤੱਕ ਪਹੁੰਚਾਉਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਵੋਟਰ ਬਣੋ । ਵੋਟਰ ਬਣਨ ਤੋਂ ਬਾਅਦ ਵੋਟ ਜਰੂਰ ਪਾਉਣ ਜਾਓ ਤਾਂ ਜ਼ੋ ਤੁਸੀ ਆਪਣੇ ਮਨਪਸੰਦ ਲੀਡਰ ਨੂੰ ਲੋਕ ਸਭਾ ਭੇਜ ਸਕੋ ਤੇ ਉਹ ਉਥੇ ਜਾ ਕੇ ਤੁਹਾਡੀ ਗੱਲ ਸਰਕਾਰ ਤੱਕ ਪਹੁੰਚਾ ਸਕੇ । ਉਹਨਾਂ ਕਿਹਾ ਕਿ ਉਹ ਆਪ ਜਰੂਰ ਵੋਟ ਪਾਉਣ ਤੇ ਵੋਟਾਂ ਵਾਲੇ ਦਿਨ ਵੋਟਰ ਸੇਵਕ ਦੀ ਭੂਮਿਕਾ ਵੀ ਨਿਭਾਉਣ ਤੇ ਬਜ਼ੁਰਗਾਂ ਅਤੇ ਵਿਕਲਾਂਗ ਵੋਟਰਾਂ ਨੂੰ ਵੋਟ ਪਾਉਣ ਲਈ ਲੈਕੇ ਅਤੇ ਛੱਡ ਕੇ ਆਉਣ ਵਿੱਚ ਸਹਾਇਤਾ ਜਰੂਰ ਕਰਨ। ਆਪਣੇ ਕੰਮ ਅਤੇ ਘਰ ਦੇ ਨੇੜੇ ਵਿਚਰਦਿਆਂ ਲੋਕਾਂ ਨੂੰ ਆਉਣ ਵਾਲੀ 01 ਜੂਨ 2024 ਨੂੰ ਵੋਟ ਪਾਉਣ ਦਾ ਸੱਦਾ ਦੇਣ ਅਤੇ ਬੂਥ ਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਰੂਰ ਦੱਸਣ।
ਇਸ ਮਿਲਣੀ ਦੌਰਾਨ ਉਹਨਾਂ ਕਿਹਾ ਕਿ ਵੋਟਾਂ ਵਿੱਚ ਔਰਤਾਂ ਦੀ ਭਾਗੀਦਾਰੀ ਮਰਦਾਂ ਦੇ ਮੁਕਾਬਲੇ ਘੱਟ ਹੁੰਦੀ ਹੈ, ਜਦੋਂ ਕਿ ਸੰਵਿਧਾਨ ਮੁਤਾਬਕ ਦੋਹਾਂ ਨੂੰ ਬਰਾਬਰ ਦਾ ਹੱਕ ਹੈ । ਸੋ, ਸਾਨੂੰ ਸਾਰਿਆਂ ਨੂੰ ਮਿਲ ਕੇ ਆਪ ਵੋਟ ਪਾਉਣ ਜਾਣਾ ਹੈ ਅਤੇ ਆਪਣੀ ਮਾਂ, ਭੈਣ, ਦਾਦੀ ਆਦਿ ਸਭ ਔਰਤ ਵੋਟਰਾਂ ਨੂੰ ਵੋਟ ਪਾਉਣ ਲਈ ਲਈ ਲੈ ਕੇ ਜਾਣਾ ਹੈ ਤਾਂ ਜੋ ਔਰਤਾਂ ਦੀਆਂ ਵੋਟਾਂ ਜਿਆਦਾ ਗਿਣਤੀ ਵਿੱਚ ਪੈ ਸਕਣ ।
ਇਸ ਸਮੇਂ ਸਕੂਲ ਸਟਾਫ਼ ਨੂੰ ਵੋਟਰ ਹੈਲਪ ਲਾਈਨ ਐਪ ਦੀ ਸਾਰੀ ਜਾਣਕਾਰੀ ਮੁਹਈਆ ਕਰਵਾਈ । ਇਸ ਤੋਂ ਇਲਾਵਾ ਚੋਣ ਜਾਬਤੇ ਸਬੰਧੀ ਜਾਣਕਾਰੀ ਦਿੱਤੀ ਅਤੇ ਸੀ ਵੀਜਿਲ ਐਪ ਤੇ ਹੈਲਪ ਲਾਈਨ ਨੰਬਰ 1950 ਬਾਰੇ ਜਾਣਕਾਰੀ ਸਾਂਝੀ ਕੀਤੀ । ਸਕੂਲ ਸਟਾਫ਼ ਦੇ ਈ ਵੀ ਐਮ ਸਬੰਧੀ ਭਰਮ ਦੂਰ ਕੀਤੇ ਅਤੇ ਵੀ ਵੀ ਪੈਟ ਮਸ਼ੀਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਵੱਖ ਵੱਖ ਸਕੂਲ ਪ੍ਰਿੰਸੀਪਲ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਸਕੂਲ ਸਟਾਫ਼ ਹਾਜਰ ਸੀ ।
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
[wpadcenter_ad id='4448' align='none']