‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ/ਐੱਸ ਏ ਐੱਸ ਨਗਰ, 09 ਜੁਲਾਈ, 2024:
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਕੂੜਾਂਵਾਲਾ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ 50ਵਾਂ ਸੁਵਿਧਾ ਕੈਂਪ ਲਾਇਆ ਗਿਆ। ਊਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਸੀ, ਉਹ ਪੂਰਾ ਹੋਣ ਜਾ ਰਿਹਾ ਹੈ। ਜਿਵੇਂ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਕੈਪਾਂ ਨੂੰ ਇਕੱਲੇ-ਇਕੱਲੇ ਪਿੰਡਾਂ, ਸ਼ਹਿਰ ਅਤੇ ਵਾਰਡ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।
ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ ਪੁਲਿਸ ਵਿਭਾਗ ਵੱਲੋਂ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਰੁਕੇ ਹੋਏ ਕੰਮ ਜਿਵੇਂ ਕਿ ਪੀਣ ਵਾਲੇ ਪਾਣੀ ਦੀ ਸਮੱਸਿਆਂ, ਅਧਾਰ ਕਾਰਡ, ਵੋਟਰ ਕਾਰਡ, ਸੜਕਾਂ ਦੀ ਸਮੱਸਿਆਂ, ਸੀਵਰੇਜ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਕੰਮ, ਕਿਸਾਨੀ ਨਾਲ ਜੁੜੇ ਮੁੱਦੇ ਆਦਿ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੋ ਬਜ਼ੁਰਗ ਡੇਰਾਬੱਸੀ ਹੈਡਕੁਆਰਟਰ ‘ਤੇ ਜਾ ਕੇ ਆਪਣੇ ਕੰਮ ਨਹੀਂ ਕਰਵਾ ਸਕਦੇ ਸਨ, ਕੈਂਪ ਦੌਰਾਨ ਉਨ੍ਹਾਂ ਦੇ  ਪਿੰਡਾਂ/ਘਰਾਂ ਵਿੱਚ ਬੈਠੇ ਹੀ  ਬਹੁਤ ਸਾਰੇ ਕੰਮਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ।
ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ‘ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

[wpadcenter_ad id='4448' align='none']