Wednesday, January 15, 2025

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Date:

ਡੇਰਾਬੱਸੀ/ਐੱਸ ਏ ਐੱਸ ਨਗਰ, 27 ਅਗਸਤ 2024:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ  ਸੁਵਿਧਾ ਕੈਂਪ ਲਾਇਆ ਗਿਆ। 

     ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਜਿਵੇਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਇਨ੍ਹਾਂ ਕੈਂਪਾਂ ਬਾਅਦ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਹੀ ਚਲ ਰਹੀ ਹੈ। ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। 

ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ  ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਤੋਂ ਖੁਸ਼ ਹਨ। ਹੁਣ ਆਮ ਨਾਗਰਿਕਾਂ ਦੇ ਸਰਕਾਰੀ ਦਫਤਰਾਂ ਨਾਲ ਜੁੜੇ ਮੁੱਦੇ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਦਾ ਸਭ ਤੋਂ ਸਰਾਹੁਣ ਯੋਗ ਪਹਿਲੂ ਇਹ ਹੈ ਕਿ ਜੋ ਬਜ਼ੁਰਗ ਆਪਣੇ ਪਿੰਡਾਂ ਤੋਂ ਚਲ ਕੇ ਡੇਰਾਬੱਸੀ ਹੈਡਕੁਆਰਟਰ ‘ਤੇ ਜਾ ਕੇ ਆਪਣੇ ਕੰਮ ਨਹੀਂ ਕਰਵਾ ਸਕਦੇ ਸਨ, ਕੈਂਪ ਦੌਰਾਨ ਉਨ੍ਹਾਂ ਦੇ  ਪਿੰਡਾਂ/ਘਰਾਂ ਵਿੱਚ ਬੈਠੇ ਹੀ  ਬਹੁਤ ਸਾਰੇ ਕੰਮਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ।

ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

   ਕੈਂਪ ਦੌਰਾਨ ਲੋਕਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਉਸ ਦਾ ਉਪਲਬਧ ਮਸ਼ੀਨਰੀ ਨਾਲ ਬਦਲਵਾਂ ਪ੍ਰਬੰਧ ਕੀਤਾ ਜਾਵੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...