ਪੰਜਾਬ ਦੀ ਮਾਨ ਸਰਕਾਰ ਨੇ ਵਿਦਿਆਰਥੀਆਂ ਲਈ ਚੁੱਕਿਆ ਵੱਡਾ ਕਦਮ

Facility For School Students

Facility For School Students

ਪੰਜਾਬ ਦੀ ਮਾਣਯੋਗ ਸਰਕਾਰ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹੁਣ ਵਿਦਿਆਰਥੀਆਂ ਲਈ ਪਿਕ ਐਂਡ ਡਰਾਪ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਦਾ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ। ਸਰਕਾਰ ਦੇ ਇਸ ਉਪਰਾਲੇ ਦਾ 10 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਲੈ ਸਕਣਗੇ।

ਦਰਅਸਲ, ਸਰਕਾਰ ਪਿਕ ਐਂਡ ਡ੍ਰੌਪ ਬੱਸ ਸੇਵਾ ਦੀ ਪਹਿਲਕਦਮੀ ਕਰ ਰਹੀ ਹੈ ਤਾਂ ਜੋ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਛੱਡਣ ਦਾ ਕੰਮ ਕੀਤਾ ਜਾਵੇ, ਇਸ ਨਾਲ ਵਿਦਿਆਰਥੀਆਂ ਨੂੰ ਆਉਣ-ਜਾਣ ਵਿਚ ਰਾਹਤ ਮਿਲੇਗੀ ਅਤੇ ਉਹ ਬੱਸ ਵਿਚ ਸਫਰ ਕਰਦੇ ਸਮੇਂ ਵੀ ਸੁਰੱਖਿਅਤ ਮਹਿਸੂਸ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਦੇ 200 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਜਿਸ ਵਿੱਚ 118 ਸਕੂਲ ਆਫ ਐਮੀਨੈਂਸ ਦੇ ਹਨ। ਇਸ ਸਕੂਲ ਵਿੱਚ 10,448 ਵਿਦਿਆਰਥੀ ਪੜ੍ਹਦੇ ਹਨ। ਜਿਸ ਵਿੱਚ 7698 ਲੜਕੀਆਂ ਅਤੇ 2740 ਲੜਕੇ ਹਨ। ਇਹ ਸਹੂਲਤ ਉਨ੍ਹਾਂ ਸਾਰਿਆਂ ਲਈ ਉਪਲਬਧ ਕਰਵਾਈ ਜਾਵੇਗੀ।

Read also : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ , ਹਰ ਰੋਜ਼ ਲੰਘਦੇ ਹਨ 70 ਹਜ਼ਾਰ ਵਾਹਨ

ਸਿੱਖਿਆ ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿਖੇ ਸਥਿਤ ਐਸ.ਜੀ.ਆਰ.ਐਮ ਗਰਲਜ਼ ਸਕੂਲ ਦੀਆਂ 712 ਵਿਦਿਆਰਥਣਾਂ ਇਸ ਬੱਸ ਦੀ ਸਹੂਲਤ ਦਾ ਲਾਭ ਲੈ ਰਹੀਆਂ ਹਨ। ਜਦੋਂਕਿ ਉਨ੍ਹਾਂ ਤੋਂ ਬਾਅਦ ਬਠਿੰਡਾ ਦੇ ਮਾਲ ਰੋਡ ‘ਤੇ ਸਥਿਤ ਸਰਕਾਰੀ ਸਕੂਲ ਦੀਆਂ 645 ਲੜਕੀਆਂ, ਨਹਿਰੂ ਗਾਰਡਨ ਗਰਲਜ਼ ਸਕੂਲ ਜਲੰਧਰ ਦੀਆਂ 466, ਕੋਟਕਪੂਰਾ ਦੀਆਂ 399, ਆਨੰਦਪੁਰ ਸਾਹਿਬ ਦੇ ਸਰਕਾਰੀ ਸਕੂਲ ਦੀਆਂ 300 ਅਤੇ ਫ਼ਤਹਿਗੜ੍ਹ ਸਾਹਿਬ ਦੇ ਗਰਲਜ਼ ਸਕੂਲ ਗੋਬਿੰਦਗੜ੍ਹ ਦੀਆਂ 200 ਲੜਕੀਆਂ ਦੂਜੇ ਸਥਾਨ ‘ਤੇ ਰਹੀਆਂ |

Facility For School Students

[wpadcenter_ad id='4448' align='none']