Thursday, December 26, 2024

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ

Date:

ਚੰਡੀਗੜ੍ਹ, 27 ਜੁਲਾਈ , 2023

FAKE SCHEDULED CASTE CERTIFICATE ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ  ਅਤੇ ਸ੍ਰੀਮਤੀ ਜਸਵੀਰ ਕੌਰ ਪੁੱਤਰੀ ਸ੍ਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। 

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਇਸ ਅਧਾਰ ਤੇ ਉਸ ਨੇ ਬੀ.ਐਸਸੀ(ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਪ੍ਰਾਪਤ ਕੀਤੀ ਹੋਈ ਹੈ।

READ ALSO : ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ 

ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾ. ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜਿਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਬਲਵਿੰਦਰ ਕੁਮਾਰ ਅਤੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। FAKE SCHEDULED CASTE CERTIFICATE

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਬਲਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐਸ.ਏ.ਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।FAKE SCHEDULED CASTE CERTIFICATE

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...