ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰ ਵੀਰਵਾਰ ਨੂੰ ਕਰਨਗੇ ਮੁਲਾਕਾਤ

ਬੀਤੇ ਦਿਨਾਂ ਤੋਂ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਜਾਵੇਗੀ।Family leaves for Assam

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੱਜ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਵੀ ਗਏ ਹਨ।
ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਰਸਤੇ ਅੱਜ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਸਵੇਰੇ ਅਸਾਮ ਲਈ ਉਡਾਣ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਨਜ਼ਰਬੰਦ 10 ਨੌਜਵਾਨਾਂ ਵਿੱਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇੱਕ-ਇੱਕ ਪਰਿਵਾਰਕ ਮੈਂਬਰ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ।Family leaves for Assam

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜੁੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ।Family leaves for Assam

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2023) Today Hukumnana Darbar Sahib JI

ਇਹ ਸਾਰੇ ਪਰਿਵਾਰ ਕੱਲ ਅਸਾਮ ਦੀ ਦਿਬਰੂਗੜ ਜੇਲ ਵਿੱਚ ਬੰਦ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ, ਪਰ ਹਾਲੇ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਮਿਲ ਸਕੀ। ਇਥੇ ਦੱਸਣਯੋਗ ਹੈ ਕਿ ਇਹ ਸਾਰੇ ਨੌਜਵਾਨ ਉਹ ਹਨ ਜਿਨ੍ਹਾਂ ਦੀ ਗ੍ਰਿਫਤਾਰੀ ਅਮ੍ਰਿਤਪਾਲ ਤੋਂ ਪਹਿਲਾਂ ਹੋਈ ਸੀ। ਜਲਦ ਹੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਨਜ਼ੂਰੀ ਮਿਲਣ ਤੇ ਉਹ ਵੀ ਮੁਲਾਕਾਤ ਲਈ ਜਾ ਸਕਦੇ ਹਨ।

[wpadcenter_ad id='4448' align='none']