Faridkot Police Encounter Bambiha Gang
ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਗੁਰਗੇ ਗ੍ਰਿਫਤਾਰ ਕੀਤੇ। ਕ੍ਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ਦੇ ਹਰਮਨਦੀਪ ਸਿੰਘ ਰੂਸਾ ਅਤੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਸੀ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਬੰਬੀਹਾ ਗੈਂਗ ਦੇ ਮਸ਼ਹੂਰ ਗੈਂਗਸਟਰ ਸਿੰਮਾ ਬਹਿਬਲ ਦੇ ਗੁਰਗੇ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਣ ਦਾ ਕੰਮ ਕਰਦੇ ਰਹਿੰਦੇ ਹਨ।
ਐਸਐਸਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਸੀਆਈਏ ਸਟਾਫ਼ ਜੈਤੋ ਨੂੰ ਸੂਚਨਾ ਮਿਲੀ ਸੀ ਕਿ ਲੋੜੀਂਦੇ ਗੈਂਗਸਟਰ ਸਿੰਮਾ ਬਹਿਬਲ ਨਾਲ ਸਬੰਧਤ ਕੁਝ ਬਦਮਾਸ਼ ਇਲਾਕੇ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਨ੍ਹਾਂ ਮੁਲਜ਼ਮਾਂ ਦੀ ਹਰਕਤ ਫਰੀਦਕੋਟ ਕੋਟਕਪੂਰਾ ਇਲਾਕੇ ਵਿੱਚ ਦੇਖੀ ਗਈ ਸੀ।
ਇਸ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ ਸਟਾਫ ਜੈਤੋ ਅਤੇ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਬੀੜ ਸਿੱਖਾਂ ਵਾਲਾ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਉਨ੍ਹਾਂ ਫਾਰਚੂਨਰ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਪੁਲਿਸ ਦੀ ਸਰਕਾਰੀ ਗੱਡੀ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਦੋਹਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
Read Also : ਬੱਚਿਆਂ ਦੀ ਲੱਗੀ ਮੌਜ ! ਕੜਾਕੇ ਦੀ ਠੰਡ ਵਿਚਾਲੇ ਸਕੂਲਾਂ ਦੀਆਂ ਛੁੱਟੀਆਂ ‘ਚ ਹੋਇਆ ਵਾਧਾ
ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਗੈਂਗਸਟਰ ਸਿੰਮਾ ਬਹਿਬਲ ਵੀ ਪੁਲਿਸ ਨੂੰ ਲੋੜੀਂਦਾ ਹੈ, ਜਿਸ ਖ਼ਿਲਾਫ਼ ਕੁੱਲ 26 ਕੇਸ ਦਰਜ ਹਨ। ਇਹ ਦੋਵੇਂ ਮੁਲਜ਼ਮ ਪਿਛਲੇ ਸਾਲ ਸਤੰਬਰ ਮਹੀਨੇ ਦੌਰਾਨ ਥਾਣਾ ਬਾਜਾਖਾਨਾ ਵਿੱਚ ਦਰਜ ਸੰਗਠਿਤ ਅਪਰਾਧ ਦੇ ਕੇਸ ਵਿੱਚ ਵੀ ਲੋੜੀਂਦੇ ਸਨ ਅਤੇ ਇਨ੍ਹਾਂ ਵਿੱਚੋਂ ਇੱਕ ਸੁਖਜੀਤ ਸੁੱਖ ਵਾਸੀ ਹਿਮਾਚਲ ਪ੍ਰਦੇਸ਼ ਵਿੱਚ ਵੀ ਕੇਸ ਦਰਜ ਹੈ।
Faridkot Police Encounter Bambiha Gang