ਸੁਪਰੀਮ ਕੋਰਟ ਪਹੁੰਚਿਆ ਕਿਸਾਨਾਂ ਦੇ ਦਿੱਲੀ ਕੂਚ ਦਾ ਮਾਮਲਾ

ਸੁਪਰੀਮ ਕੋਰਟ ਪਹੁੰਚਿਆ ਕਿਸਾਨਾਂ ਦੇ ਦਿੱਲੀ ਕੂਚ ਦਾ ਮਾਮਲਾ

Farmer Delhi March Case  ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਬਾਰ ਐਸੋਸੀਏਸ਼ਨ ਨੇ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦਾ ਖ਼ੁਦ ਨੋਟਿਸ ਲੈ ਕੇ ਕਾਰਵਾਈ ਕਰਨ ਦੀ ਮੰਗ ਕੀਤੀ […]

Farmer Delhi March Case 

ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਬਾਰ ਐਸੋਸੀਏਸ਼ਨ ਨੇ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦਾ ਖ਼ੁਦ ਨੋਟਿਸ ਲੈ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਸੀਜੇਆਈ ਡੀਵਾਈ ਚੰਦਰਚੂੜ ਨੂੰ ਲਿਖੇ ਪੱਤਰ ਵਿੱਚ ਬਾਰ ਐਸੋਸੀਏਸ਼ਨ ਨੇ ਖੁਦ ਨੋਟਿਸ ਲੈਣ ਅਤੇ ਗਲਤ ਇਰਾਦਿਆਂ ਨਾਲ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।

ਇਸ ਦੇ ਨਾਲ ਹੀ ਸੀਜੇਆਈ ਚੰਦਰਚੂੜ ਤੋਂ ਮੰਗ ਕੀਤੀ ਗਈ ਹੈ ਕਿ ਜਿਹੜੇ ਵਕੀਲ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ, ਉਨ੍ਹਾਂ ਖ਼ਿਲਾਫ਼ ਕੋਈ ਹੁਕਮ ਜਾਰੀ ਨਾ ਕੀਤਾ ਜਾਵੇ।SCBA ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 2020-21 ਦੇ ਕਿਸਾਨ ਅੰਦੋਲਨ ਦੌਰਾਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਦਾਅਵਾ ਕੀਤਾ ਗਿਆ ਕਿ ਪਿਛਲੇ ਕਿਸਾਨ ਅੰਦੋਲਨ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।ਅਜਿਹੇ ‘ਚ ਅੱਜ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਗਲਤ ਇਰਾਦਿਆਂ ਨਾਲ ਅਜਿਹੇ ਅੰਦੋਲਨ ਕਰਨ ਵਾਲੇ ਕਿਸਾਨਾਂ ਖਿਲਾਫ ਸੂਓ ਮੋਟੂ ਕਾਰਵਾਈ ਕੀਤੀ ਜਾਵੇ।

READ ALSO;ਚੰਡੀਗੜ੍ਹ-ਦਿੱਲੀ ਫਲਾਈਟ ਦੀਆਂ ਟਿਕਟਾਂ ‘ਚ ਭਾਰੀ ਵਾਧਾ..
ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜ਼ਰ ਸਰਹੱਦਾਂ ਨੂੰ ਸੀਲ ਕਰਨ ਅਤੇ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਾਉਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਖ਼ਿਲਾਫ਼ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਗਈ ਹੈ।

Farmer Delhi March Case