Saturday, December 28, 2024

ਕਿਸਾਨਾਂ ਦੇ ਐਕਸ਼ਨ ਤੋਂ ਪਹਿਲਾ ਨਵਦੀਪ ਜਲਵੇੜਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Date:

Farmer Protest

ਕਿਸਾਨ ਅੰਦੋਲਨ ਦੇ  ਵਾਟਰ ਕੈਨਨ ਬੁਆਏ ਦੇ ਨਾਂਅ ਨਾਲ ਮਸ਼ਹੂਰ ਨਵਦੀਪ ਜਲਵੇੜਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਨੌਜਵਾਨ ਕਿਸਾਨ ਆਗੂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਉਸ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਜਿਸ ਨੂੰ ਲੈ ਕੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਨੇ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਨੂੰ ਘੇਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਾਈਕੋਰਟ ਨੇ ਨਵਦੀਪ ਜਲਵੇੜਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਨਵਦੀਪ ਨੂੰ ਵਿਦੇਸ਼ ਤੋਂ ਫੰਡਿੰਗ ਮਿਲੀ ਸੀ। ਕਿਸਾਨਾਂ ਨੇ ਕੱਲ੍ਹ ਅੰਬਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਜ਼ਮਾਨਤ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ ਅਤੇ ਐਸਪੀ ਦਫ਼ਤਰ ਨੂੰ ਘੇਰਨ ਦੀ ਚੇਤਾਵਨੀ ਦਿੱਤੀ ਸੀ। ਦੱਸ ਦਈਏ ਕਿ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਦੌਰਾਨ ਨਵਦੀਪ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਨਵਦੀਪ ਸਿੰਘ ਅਬਾਲਾ ਦੇ ਨੇੜਲੇ ਪਿੰਡ ਜਲਵੇੜਾ ਦਾ ਵਸਨੀਕ ਹੈ ਤੇ ਨਵੰਬਰ 2020 ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੌਰਾਨ ਦੌਰਾਨ ਇੱਕ ਪੁਲਿਸ ਵਾਟਰ ਕੈਨਨ ਉੱਤੇ ਚੜ੍ਹਨ ਲਈ “ਵਾਟਰ-ਕੈਨਨ ਮੈਨ” ਵਜੋਂ ਮਸ਼ਹੂਰ ਹੋਇਆ ਸੀ।

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ।

ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਬਣਾਈ ਗਈ ਸਪੈਸ਼ਲ ਟਾਸਕ ਫੋਰਸ (SIT) ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਕਿਸੇ ਅਧਿਕਾਰੀ ਨੂੰ ਜਾਂਚ ਦੇ ਕੇ ਨਿਆਂ ਦੀ ਕੋਈ ਉਮੀਦ ਨਹੀਂ ਰਹਿੰਦੀ।

READ ALSO : ਤੜਕੇ-ਤੜਕੇ ਜ਼ੀਰਾ ਸ਼ਰਾਬ ਫੈਕਟਰੀ ‘ਤੇ ED ਦਾ ਛਾਪਾ!

ਇਸ ਦੇ ਨਾਲ ਹੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਅੱਜ ਇਸ ਦਾ ਆਖਰੀ ਦਿਨ ਹੈ ਪਰ ਹਰਿਆਣਾ ਸਰਕਾਰ ਇਸ ਸਬੰਧੀ ਸੁਪਰੀਮ ਕੋਰਟ ਗਈ ਹੈ। ਸਰਕਾਰ ਹੁਣ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ।

Farmer Protest

Share post:

Subscribe

spot_imgspot_img

Popular

More like this
Related