Wednesday, January 15, 2025

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

Date:

ਫ਼ਿਰੋਜ਼ਪੁਰ, 09 ਅਗਸਤ 2024:

          ਪੰਜਾਬ ਖੇਤੀਬਾੜੀ ਯੂਨੀਵਰਸਿਟੀਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾਜੀ.ਪੀ.ਐਸਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

          ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ-ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤਾਬੀ.ਈ.ਈ. ਸਟਾਰ ਰੇਟਡਸੂਰਜੀ ਉਪਕਰਨਾਂ ਅਤੇ ਤਕਨੀਕੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਦੁਆਰਾ ਖੇਤੀਬਾੜੀ ਅਤੇ ਘਰੇਲੂ ਖੇਤਰਾਂ ਲਈ ਸ਼ੁਰੂ ਕੀਤੀਆਂ ਊਰਜਾ ਦੀ ਕੁਸ਼ਲ ਵਰਤੋਂ ਲਈ ਸਕੀਮਾਂ ਬਾਰੇ ਵੀ ਦੱਸਿਆ।

          ਇਸ ਮੌਕੇ ਡਾਆਨੰਦ ਗੌਤਮਸਹਾਇਕ ਪ੍ਰੋਫੈਸਰ (ਐਫ.ਐਮ.ਪੀਈਨੇ ਖੇਤੀਬਾੜੀ ਮਸ਼ੀਨਰੀ ਦੀ ਕੁਸ਼ਲ ਵਰਤੋਂ ਲਈ ਸੂਰਜੀ ਊਰਜਾ ਯੰਤਰਾਂਪਾਣੀ ਦੀ ਸੁਚੱਜੀ ਵਰਤੋਂ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕੀਤਾ। ਡਾਦਿਵਿਆ ਜੈਨ ਸਹਾਇਕ ਪ੍ਰੋਫ਼ੈਸਰ (ਗ੍ਰਹਿ ਵਿਗਿਆਨਨੇ ਸਟੇਜ ਦਾ ਸੰਚਾਲਨ ਕਰਦਿਆਂ ਖੇਤੀਬਾੜੀ ਖੇਤਰ ਵਿੱਚ ਵਧਦੀ ਊਰਜਾ ਅਤੇ ਪਾਣੀ ਦੀ ਖਪਤ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ ਸਾਂਝੇ ਕੀਤੇ। ਡਾਬੀ.ਐਸਸੇਖੋਂਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਨੇ ਸਬਜ਼ੀਆਂ ਦੀ ਸਫਲ ਕਾਸ਼ਤ ਲਈ ਵਡਮੁੱਲੇ ਸੁਝਾਅ ਸਾਂਝੇ ਕੀਤੇ। ਸਮਾਗਮ ਦੀ ਸਮਾਪਤੀ ਖੁੱਲ੍ਹੀ ਚਰਚਾ ਅਤੇ ਸਵਾਲਜਵਾਬ ਸੈਸ਼ਨ ਨਾਲ ਹੋਈ। ਅੰਤ ਵਿੱਚ ਕੇ.ਵੀ.ਕੇਟੀਮ ਨੇ ਪ੍ਰੋਗਰਾਮ ਵਿਚ ਹਾਜ਼ਰ ਕਿਸਾਨਾਂ ਅਤੇ ਬੁਲਾਰਿਆ ਦਾ ਧੰਨਵਾਦ ਕੀਤਾ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...