ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ 27 ਅਗਸਤ 2024….. ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਬਲਾਕ ਫ਼ਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬੀ ਟੀ ਐਮ ਰਾਜ ਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਨੇ […]

ਫਾਜ਼ਿਲਕਾ 27 ਅਗਸਤ 2024…..

ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਬਲਾਕ ਫ਼ਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬੀ ਟੀ ਐਮ ਰਾਜ ਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਬਿਨਾਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਪਰ ਲਏ ਗਏ ਸੰਦਾਂ ਦੀ ਮਦਦ ਨਾਲ ਵੀ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ  ਕਣਕ ਦੀ ਬਿਜਾਈ ਕਰਨ ਤੋਂ ਪਹਿਲਾਂ ਝੋਨੇ ਦੀ ਕਟਾਈ ਸੁਪਰ ਐਸਐਮਐਸ ਵਾਲੀ ਕੰਬਾਈਨ ਨਾਲ ਕਰਵਾਈ ਜਾਵੇ। ਐਸਐਮਐਸ ਵਾਲੀ ਕੰਬਾਈਨ ਦੀ ਕਟਾਈ ਤੋਂ ਬਾਅਦ ਜੀਰੋ ਡਰਿਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਤੇ ਸਰਫੇਸ ਸੀਡਰ ਜਾਂ ਆਰਐਮਬੀ ਪਲੋ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੇ ਸੀਜ਼ਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਝੋਨੇ ਦੀ ਫਸਲ ਗੋਭ ਵਿੱਚ ਆ ਜਾਵੇ ਤਾਂ ਪੋਟਾਸ਼ੀਅਮ ਨਾਈਟਰੇਟ ਦੇ ਦੋ ਸਪਰੇ ਕੀਤੇ ਜਾਣ। ਇਸ ਮੌਕੇ ਕੋਆਪਰੇਟਿਵ ਸੋਸਾਇਟੀ ਵੱਲੋਂ ਸ੍ਰੀ ਪੂਨੀਆ ਨੇ ਕਿਸਾਨਾਂ ਨੂੰ ਨੈਨੂ ਯੂਰੀਆ ਅਤੇ ਨੈਨੋ ਡੀਏਪੀ ਸਬੰਧੀ ਜਾਣਕਾਰੀ ਵੀ ਦਿੱਤੀ।

Tags: