ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 27 ਮਾਰਚ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੀ ਫਸਲ ਤੇ ਕੋਈ ਵੀ ਬੇਲੋੜੀ ਖਾਦ ਜਾਂ ਸਪਰੇ ਦੀ ਵਰਤੋਂ ਨਾ ਕਰਨ ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਖੇਤੀਬਾੜੀ ਸਬ ਇੰਸਪੈਕਟਰ ਸ਼੍ਰੀ ਅਰੁਣਦੀਪ ਸਿੰਘ ਨੇ ਆਉਂਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਢੇਰਾਂ ਨੂੰ ਨਸ਼ਟ ਕਰਨ, ਖਾਦਾਂ ਦੀ ਵਰਤੋਂ ਮਿੱਟੀ ਪਰਖ ਅਧਾਰ ਤੇ ਕਰਨ ਦੀ ਅਪੀਲ ਕੀਤੀ ਤੇ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।

ਇਸ ਦੌਰਾਨ ਬੀਟੀਐਮ ਸ਼੍ਰੀ ਕਮਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਖੇਤਾਂ ਦਾ ਆਲਾ-ਦੁਆਲਾ ਨਦੀਨ ਮੁਕਤ ਕਰਕੇ ਸਾਫ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਆਤਮਾ ਸਕੀਮ ਤਹਿਤ ਕੀਤੀਆਂ ਜਾਂਦੀਆਂ ਗਤੀਆਂ ਵਿਧੀਆਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਇਕੱਤਰ ਸਿੰਘ ਏਟੀਐਮ ਨੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕੇਵਾਈਸੀ ਅਤੇ ਲੈਂਡ ਸੀਡਿੰਗ ਦੀ ਜਾਣਕਾਰੀ ਦਿੱਤੀ।

ਇਸ ਮੌਕੇ ਕਿਸਾਨ ਮੱਖਣ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਪਾਲ ਸਿੰਘ ਆਦਿ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।

[wpadcenter_ad id='4448' align='none']