ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾਕਿਸਾਨ ਸਿਖਲਾਈ ਕੈਂਪ

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾਕਿਸਾਨ ਸਿਖਲਾਈ ਕੈਂਪ

ਮਾਨਸਾ, 20 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. […]

ਮਾਨਸਾ, 20 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ), ਪੰਜਾਬ, ਸ੍ਰੀ ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵੱਲੋਂ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲਾਭ ਉਠਾਇਆ ਜਾਵੇ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ