ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ।
ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨ ਉਪਰੋਕਤ ਮਸ਼ੀਨਰੀ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚ ਪਰਾਲੀ ਪ੍ਰਬੰਧਨ ਤੇ ਉਸ ਦੀ ਸੁਚੱਜੀ ਸਾਂਭ-ਸੰਭਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਰੀ ਬਹੁਤ ਹੀ ਵਾਜ਼ਿਬ ਰੇਟਾਂ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ’ਚ ਕੋਈ ਵੀ ਦਿੱਕਤ ਨਾ ਆਵੇ।
ਉਹਨਾਂ ਦੱਸਿਆ ਕਿ ਪਹਿਲਾ ਆਓ, ਪਹਿਲੋ ਪਾਓ ਦੇ ਆਧਾਰ ’ਤੇ ਕਿਸਾਨ ਆਪਣੀ ਮਸ਼ੀਨਰੀ ਲਈ ਬੁਕਿੰਗ ਮੋਬਾਇਲ ਨੰਬਰ 97800-21341 ਅਤੇ 95014-00556 ’ਤੇ ਕਰਵਾ ਸਕਦੇ ਹਨ।
ਉਹਨਾਂ ਅੱਗੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਦਾ ਰੁਝਾਣ ਕਾਫੀ ਵੱਧ ਗਿਆ ਹੈ ਕਿ ਜੋ ਕਿ ਸ਼ੁੱਭ ਸੰਕੇਤ ਹੈ। ਕਿਸਾਨ ਵੀਰ ਇਹ ਮਸ਼ੀਨਰੀ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਕਿਸੇ ਵੇਲੇ ਵੀ ਲਿਜਾ ਸਕਦੇ ਹਨ।