Wednesday, January 15, 2025

BJP ਦੀ ਦੀਨਾਨਗਰ ਰੈਲੀ ’ਚ PM ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ

Date:

 Farmers in police custody

ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦੇ ਹੱਕ ’ਚ ਦੀਨਾਨਗਰ ਵਿਖੇ ਕਰਵਾਈ ਜਾ ਰਹੀ ਰੈਲੀ ’ਚ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ’ਤੇ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ‘ਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਧਰਮਕੋਟ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਟ੍ਰੇਨ ਰਾਹੀਂ ਦੀਨਾਨਗਰ ਜਾ ਰਿਹਾ ਸੀ। ਇਸ ਜਥੇ ਨੂੰ ਗੁਰਦਾਸਪੁਰ ਪੁਲਸ ਵੱਲੋਂ ਭਾਰੀ ਜੱਦੋ ਜਹਿਦ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ। ਜਿਸ ਦੇ ਵਿਰੋਧ ’ਚ ਕਿਸਾਨ ਕਾਰਕੁੰਨਾਂ ਵੱਲੋਂ ਆਗੂਆਂ ਦੀ ਅਗਵਾਈ ਹੇਠ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆFarmers in police custody

ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ, ਬਲਬੀਰ ਸਿੰਘ ਮੂਧਲ ਨੇ ਕਿਹਾ ਕਿ ਦੇਸ਼ ਅੰਦਰ ਭਾਜਪਾ ਨੂੰ ਪਛਾੜ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਕਿਉਂਕਿ ਕਿਸਾਨਾਂ ,ਮਜ਼ਦੂਰਾਂ ਸਮੇਤ ਦੇਸ਼ ਦਾ ਹਰ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਮੁਲਤਵੀ ਕਰਨ ਸਮੇਂ ਹਰ ਫਸਲ ਦਾ ਘੱਟੋਂ-ਘੱਟ ਸਮਰਥਨ ਮੁੱਲ ਦੇਣ, ਉਸ ਉੱਪਰ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ‘ਤੇ ਅਧਾਰਿਤ ਕਮੇਟੀ ਬਣਾਉਣ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਈ ਵੀ ਵਾਅਦਾ ਵਫਾ ਨਹੀਂ ਹੋਇਆ । ਜਿਸ ਵਿਰੋਧ ਕਰਨ ਲਈ ਮੋਦੀ ਵਾਪਸ ਜਾਓ ਦਾ ਨਾਅਰਾ ਦਿੱਤਾ ਸੀ ਜਿਸ ਨੂੰ ਲਾਗੂ ਕਰਨ ਲਈ ਅੱਜ ਦੀਨਾਨਗਰ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਪੁਲਸ ਵੱਲੋਂ ਜਥੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

also read ;- ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ

ਹਿਰਾਸਤ ਵਿੱਚ ਲਏ ਆਗੂਆਂ ਵਿੱਚ ਹਰਪ੍ਰੀਤ ਸਿੰਘ ਬੁਟਾਰੀ, ਧਿਆਨ ਸਿੰਘ ਠਾਕੁਰ, ਟਹਿਲ ਸਿੰਘ ਚੇਤਨਪੁਰਾ, ਸੱਜਣ ਸਿੰਘ ਤਿੰਮੋਵਾਲ, ਮਾਨ ਸਿੰਘ ਮੁਹਾਵਾ, ਹਰਭਜਨ ਸਿੰਘ ਫੇਰੂਮਾਨ, ਮੰਗਲ ਸਿੰਘ ਟੌਂਗ, ਗੁਰਜੰਟ ਸਿੰਘ ਮੁੱਛਲ, ਬੀਬੀ ਅਜੀਤ ਕੌਰ ਕੋਟ ਰਜਾਦਾ, ਹਰਨੇਕ ਸਿੰਘ ਨੇਪਾਲ, ਰਜਿੰਦਰ ਸਿੰਘ , ਸ਼ਰਨਜੀਤ ਸਿੰਘ ਅਟਾਰੀ ,ਗੁਰਜੀਤ ਸਿੰਘ ਦਬੁਰਜੀ ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਗੁਰਨਾਮ ਸਿੰਘ ਭਿੰਡਰ, ਬਲਜੀਤ ਸਿੰਘ ਡੇਅਰੀਵਾਲਾ ਅਤੇ ਹੋਰ ਹਾਜ਼ਰ ਸਨ।Farmers in police custody

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...