Tuesday, January 14, 2025

ਨਵੀਆਂ ਤਕਨੀਕਾਂ ਨਾਲ ਫ਼ਸਲੀ ਵਿਭਿੰਨਤਾ ਅਪਣਾ ਕੇ ਕਈ ਗੁਣਾ ਵੱਧ ਸਕਦੀ ਹੈ ਕਿਸਾਨਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ

Date:

ਚੇਤਨ ਸਿੰਘ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦਾ ਪਹਿਲਾ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ

ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ

ਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ

Farmer’s income increase manifold ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਹਿੱਤ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਕੇ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ। Farmer’s income increase manifold

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੂੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ।  ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈÇਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇਕ ਕਨਾਲ ਵਿਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ.ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ ’ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

Also Read : ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...