Thursday, December 26, 2024

ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

Date:

ਬਠਿੰਡਾ, 8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ’ਤੇ ਪੱਕਾ ਬਿੱਲ ਜ਼ਰੂਰ ਦੇਣ, ਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਖਾਦਾਂ ਸਬੰਧੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਡੀਏਪੀ ਖਾਦ ਦੀ ਥਾਂ ’ਤੇ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਕ੍ਰੇਤਾ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜਾ ਸਮਾਨ ਦੇਣ ਦੀ ਕੋਸ਼ਿਸ਼ ਕੀਤੀ ਜਾਂ ਵੱਧ ਕੀਮਤ ਲਗਾਈ ਜਾਂ ਕਾਲਾਬਜਾਰੀ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਡੀਏਪੀ ਖਾਦ ਸਬੰਧੀ ਜ਼ਿਲ੍ਹੇ ਅੰਦਰ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸ਼ਿਕਾਇਤ ਹੋਵੇ ਤਾਂ ਉਹ 1100 ਨੰਬਰ ’ਤੇ ਸੰਪਰਕ ਕਰ ਸਕਦਾ ਹੈ ਜਾਂ ਵਟਸਅੱਪ ਨੰਬਰ 98555-01076 ’ਤੇ ਸ਼ਿਕਾਇਤ ਦਰਜ ਕਰ ਸਕਦਾ ਹੈ।

Share post:

Subscribe

spot_imgspot_img

Popular

More like this
Related