Friday, January 10, 2025

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ

Date:

ਬਠਿੰਡਾ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ, ਇਨ੍ਹਾਂ ਚੋਂ ਇੱਕ ਬਠਿੰਡਾ ਵਿਖੇ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਇਨ੍ਹਾਂ ਖਾਦਾਂ ਦੇ ਨਮੂਨੇ ਸੂਬੇ ਤੋਂ ਬਾਹਰ ਟੈਸਟ ਕਰਵਾਉਣ ਲਈ ਭੇਜੇ ਜਾਂਦੇ ਸਨ, ਹੁਣ ਪੰਜਾਬ ਵਿੱਚ ਇਹ ਪ੍ਰਯੋਗਸ਼ਾਲਾਵਾਂ ਸਥਾਪਿਤ ਹੋਣ ਨਾਲ ਬਾਇਓ ਖਾਦਾਂ ਦੇ ਨਮੂਨੇ ਸੂਬੇ ਅੰਦਰ ਹੀ ਟੈਸਟ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੀਆਂ ਜੈਵਿਕ ਖਾਦਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ ਜਿਸ ਨਾਲ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਵੱਡਾ ਹੁੰਗਾਰਾ ਮਿਲੇਗਾ।

            ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹਿਲੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਚਾਲੂ ਹੋ ਚੁੱਕੀ ਹੈ। ਖੇਤੀ ਭਵਨ ਐਸ.ਏ.ਐਸ. ਨਗਰ ਵਿਖੇ ਦੂਜੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਬਣਾਈ ਜਾ ਰਹੀ ਹੈ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਇਸ ਲੈਬ ਦੇ ਚਾਲੂ ਹੋਣ ਬਾਰੇ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਵਿੱਚ ਇਨ੍ਹਾਂ ਪ੍ਰਯੋਗਸ਼ਾਲਾਵਾਂ ਦੇ ਸਥਾਪਿਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਹੀ ਜ਼ਿਆਦਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਉਚ ਮਿਆਰੀ ਜੈਵਿਕ ਖਾਦਾਂ ਉਪਲੱਬਧ ਹੋਣਗੀਆਂ।  

ਇਸ ਉਪਰੰਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਗਊਸ਼ਾਲਾ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਸ ਇਲਾਕੇ ਦੇ ਕਿਸਾਨਾਂ ਨੂੰ ਆਵਾਰਾ ਪਸ਼ੂਆਂ ਤੋਂ ਨਿਯਾਤ ਮਿਲੇਗੀ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਨਪੁਟਸ) ਪੰਜਾਬ ਡਾ. ਗੁਰਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਐਮਸੀ ਸੁਖਦੀਪ ਸਿੰਘ ਢਿੱਲੋ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਰਾਜਨ, ਸੀਨੀਅਰ ਐਨਾਲਿਸਟ ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ ਡਾ. ਵਰਿੰਦਰ ਕੁਮਾਰ, ਡਾ. ਸਰਵਣ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੋਦੀ ਨੂੰ ਕਹੋ ਮੰਗਾਂ ਮੰਨਣ, ਮੈਂ ਮਰਨ ਵਰਤ ਛੱਡ ਦੇਵਾਂਗਾ – ਡੱਲੇਵਾਲ

Farmer Protest Supreme Court ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ...

ਸੜ ਕੇ ਸੁਆਹ ਹੋ ਰਿਹਾ ਹਾਲੀਵੁੱਡ ! ਅਮਰੀਕਾ ਦੇ ਜੰਗਲਾਂ ‘ਚ ਤਬਾਹੀ ਦਾ ਮੰਜ਼ਰ ਜਾਰੀ

Los Angeles Fire Tragedy ਦੁਨੀਆ ਵਿੱਚ ਸੁਪਰਪਾਵਰ ਆਖਿਆ ਜਾਣ ਵਾਲਾ...

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...