Thursday, December 26, 2024

ਪੰਜਾਬ ਵਿਚ ਪੈਦਾ ਹੋ ਸਕਦਾ ਹੈ ਡੀਜ਼ਲ ਅਤੇ ਸਿਲੰਡਰ ਦਾ ਸੰਕਟ!

Date:

Farmers Protest 2024

ਕਿਸਾਨ ਅੰਦੋਲਨ ਦੇ ਕਾਰਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ ਤਿੰਨ ਥਾਵਾਂ ਤੋਂ ਪਿਛਲੇ 16 ਦਿਨਾਂ ਤੋਂ ਬੰਦ ਹਨ। ਹਰਿਆਣਾ ਪੁਲਿਸ ਨੇ ਵੱਡੀ ਤਦਾਦ ‘ਚ ਰੋਕਾਂ ਲਾਈਆਂ ਹੋਈਆਂ ਹਨ। ਇਹਨਾਂ ਰੋਕਾਂ ਦਾ ਅਸਰ ਜਿੱਥੇ ਕਿਸਾਨਾਂ ‘ਤੇ ਪੈ ਰਿਹਾ ਹੈ ਤਾਂ ਉੱਥੇ ਹੀ ਇਹਨਾਂ ਕਰਕੇ ਆਮ ਲੋਕਾਂ ਦੇ ਨਾਲ ਨਾਲ ਜ਼ਰੂਰੀ ਵਸਤੂਆਂ ਦੀ ਸਪਲਾਈ ‘ਤੇ ਵੀ ਅਸਰ ਪੈ ਰਿਹਾ ਹੈ।

ਕਿਸਾਨ ਕੇਂਦਰ ਸਰਕਾਰ ਖਿਲਾਫ਼ MSP ਖਰੀਦ ਗਰੰਟੀ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਦਿੱਲੀ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਰਹੱਦਾਂ ‘ਤੇ ਹੀ ਰੋਕ ਦਿੱਤਾ ਗਿਆ। ਸਰਹੱਦਾਂ ਬੰਦ ਹੋਣ ਕਾਰਨ ਹੁਣ ਪੰਜਾਬ ‘ਚ ਡੀਜ਼ਲ ਅਤੇ ਸਿਲੰਡਰ ਦੀ ਕਮੀ ਵਧ ਗਈ ਹੈ।

ਸੂਤਰਾਂ ਅਨੁਸਾਰ ਸੜਕ ਜਾਮ ਅਤੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਜਕੇਰ ਅਜਿਹਾ ਲੰਬੇ ਸਮੇਂ ਤੱਕ ਰਿਹਾ ਹੈ ਤਾਂ ਪੰਜਾਬ ਵਿੱਚ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀ ਥੋੜ੍ਹ ਪੈ ਸਕਦੀ ਹੈਇਸ ਲਈ ਭਾਰਤੀ ਮੰਤਰਾਲਾ ਵੀ ਇਸ ‘ਤੇ ਵਿਚਾਰ ਕਰ ਰਿਹਾ ਹੈ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ ਜ਼ਿਆਦਾ ਪ੍ਰਭਾਵਿਤ ਨਾ ਹੋਵੇ। ਪਰ ਕਿਸਾਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।

READ ALSO:ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ, ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ…

ਕਿਸਾਨਾਂ ਨੇ 13 ਫਰਵਰੀ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ, ਹਰਿਆਣਾ, ਯੂਪੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਹ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਪਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਆਪਣੀ ਪੂਰੀ ਤਾਕਤ ਵਰਤੀ ਹੈ। ਇਸ ਦੇ ਲਈ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਡੇ-ਵੱਡੇ ਬੈਰੀਅਰ ਬਣਾਏ ਗਏ ਹਨ। ਇਸ ਦੇ ਬਾਵਜੂਦ ਕਿਸਾਨ ਦਿੱਲੀ ਵਿੱਚ ਦਾਖ਼ਲ ਹੋਣ ਲਈ ਆਪਣੀ ਪੂਰੀ ਤਾਕਤ ਲਾ ਰਹੇ ਹਨ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਕਿਸਾਨਾਂ ਨੇ ‘ਦਿੱਲੀ ਚਲੋ’ ਮਾਰਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ ਕਿਸਾਨ ਸਰਹੱਦਾਂ ‘ਤੇ ਖੜ੍ਹੇ ਹਨ।

Farmers Protest 2024

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...