ਕਿਸਾਨਾਂ ਦੇ ਹੱਕ ‘ਚ ਡਟੀਆਂ ‘ਸਵਾਮੀਨਾਥਨ’ ਦੀਆਂ ਧੀਆਂ, ਕਿਹਾ, ‘ਇਹ ਅਪਰਾਧੀ ਨਹੀਂ ਅੰਨਦਾਤੇ’

Farmers Protest

Farmers Protest

ਕਿਸਾਨਾਂ ਦੇ ਦਿੱਲੀ ਵੱਲ ਕੂਚ ਦਰਮਿਆਨ ਕਿਸਾਨਾਂ ਨੂੰ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਨਦਾਤੇ ਹਨ ਤੇ ਉਨ੍ਹਾਂ ਨਾਲ ਅਪਰਾਧੀਆਂ ਵਰਗਾ ਵਿਹਾਰ ਨਹੀਂ ਕਰਨਾ ਚਾਹੀਦਾ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਅੰਨ੍ਹੇਵਾਹ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਤੇ ਦਿੱਲੀ ਜਾਣ ਵਾਲੇ ਰਾਹ ’ਤੇ ਖੜ੍ਹੇ ਕੀਤੇ ਗਏ ਅੜਿੱਕਿਆਂ ’ਤੇ ਚਿੰਤਾ ਜਤਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਉਪਰ ਜ਼ੁਲਮ ਦੀ ਥਾਂ ’ਤੇ ਉਨ੍ਹਾਂ ਨੂੰ ਇੱਜ਼ਤ-ਮਾਣ ਦੇਣਾ ਚਾਹੀਦਾ ਹੈ। ਡਾ. ਸਵਾਮੀਨਾਥਨ ਨੂੰ ਮੋਦੀ ਸਰਕਾਰ ਨੇ ਮਰਨ ਉਪਰੰਤ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।

ਬੰਗਲੂਰੂ ’ਚ ਇੰਡੀਅਨ ਸਟੈਟੀਸਟੀਕਲ ਇੰਸਟੀਚਿਊਟ ਦੀ ਆਰਥਿਕ ਅਧਿਐਨ ਇਕਾਈ ਦੀ ਮੁਖੀ ਮਧੁਰਾ ਨੇ ਕਿਹਾ ਕਿ ਦੇਸ਼ ਦੇ ਉੱਘੇ ਖੇਤੀ ਵਿਗਿਆਨੀਆਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਉਹ ਐਮਐਸ ਸਵਾਮੀਨਾਥਨ ਦਾ ਸਨਮਾਨ ਕਰਨਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਵੀ ਨਾਲ ਲੈ ਕੇ ਚਲਣਾ ਪਵੇਗਾ।

READ ALSO:‘ਕੇਂਦਰੀ ਮੰਤਰੀਆਂ ਨਾਲ ਹੋ ਰਹੀ ਮੀਟਿੰਗ ‘ਚ ਸੀਐਮ ਵੀ ਕਰਨ ਸ਼ਿਰਕਤ’, ਸਰਵਣ ਸਿੰਘ ਪੰਧੇਰ ਦੀ ਸੀਐਮ ਮਾਨ ਨੂੰ ਅਪੀਲ

ਸੌਮਿਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਛੋਟੀਆਂ ਜੋਤਾਂ ਵਾਲੇ ਕਿਸਾਨਾਂ ਨੂੰ ਹੱਕ ਦਿਵਾਉਣ ਦੇ ਪੱਖ ’ਚ ਸਨ। ਉਨ੍ਹਾਂ ਕਿਹਾ ਕਿ ਅੰਨਦਾਤਾ ਕੋਈ ਸਿਹਤਮੰਦ ਤੇ ਖੁਸ਼ਹਾਲ ਜੀਵਨ ਨਹੀਂ ਜੀਅ ਰਿਹਾ ਹੈ ਤੇ ਉਸ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Farmers Protest

[wpadcenter_ad id='4448' align='none']