Friday, December 27, 2024

ਕਿਸਾਨ ਸ਼ੁਭਕਰਨ ਦੇ ਕਾਤਲਾਂ ਖਿਲਾਫ ਐਫਆਈਆਰ ਦਰਜ, ਅੱਜ ਹੋਏਗਾ ਸਸਕਾਰ

Date:

Farmers Protest

ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਸਬੰਧੀ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਉਂਝ ਇਸ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ। ਪੰਜਾਬ ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਮਗਰੋਂ ਦਰਜ ਕੀਤੀ ਹੈ। 


ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਤੇ ਵੀਡੀਓਜ਼ ਇਕੱਠੀਆਂ ਕਰੇਗੀ। ਇਸ ਦੇ ਆਧਾਰ ‘ਤੇ ਮਾਮਲੇ ‘ਚ ਮੁਲਜ਼ਮ ਨਾਮਜਦ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

READALSO: ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਚੇਤਨ ਸਿੰਘ ਜੌੜਾਮਾਜਰਾ
ਇਸ ਤੋਂ ਬਾਅਦ ਦੇਰ ਰਾਤ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਸ਼ੁਭਕਰਨ ਦੀ ਦੇਹ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸ਼ੁਭਕਰਨ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

Farmers Protest

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...