ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

 Farmers Protest Khanauri Border 

 Farmers Protest Khanauri Border 

ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 10 ਮਹੀਨੇ ਹੋ ਗਏ ਹਨ। ਉੱਥੇ ਹੀ ਅੱਜ ਖਨੌਰੀ ਬਾਰਡਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ। ਦੂਜੇ ਪਾਸੇ 18 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹਿਲੀ ਵਾਰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ 10 ਆਗੂ ਸ਼ਾਮਲ ਹੋਣਗੇ।

ਇਸ ਮੀਟਿੰਗ ਦੌਰਾਨ ਇਸ ਧਰਨੇ ਨੂੰ ਅੱਗੇ ਲਿਜਾਣ ਲਈ ਕੋਈ ਨਵੀਂ ਰਣਨੀਤੀ ਬਣਾਏ ਜਾਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰ ਡਾਕਟਰ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਕਿਡਨੀ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਉਨ੍ਹਾਂ ਨੂੰ ਅਰਜੈਂਟ ਮੈਡੀਕਲ ਅਟੈਨਸ਼ਨ ਦੀ ਲੋੜ ਹੈ। ਡਾਕਟਰਾਂ ਨੇ ਕਿਹਾ ਕਿ ਅਸੀਂ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਹਾਂ। ਇਸ ਤੋਂ ਪਹਿਲਾਂ ਸਰਕਾਰੀ ਡਾਕਟਰਾਂ ਦੀ ਟੀਮ ਨੇ ਕਿਸਾਨਾਂ ਨੂੰ ਆਪਣੀ ਰਿਪੋਰਟ ਸੌਂਪੀ। ਦੋਵਾਂ ਰਿਪੋਰਟਾਂ ਦੀ ਤੁਲਨਾ ਕੀਤੀ ਗਈ, ਜਿਹੜੀਆਂ ਇੱਕੋ ਜਿਹੀਆਂ ਨਿਕਲੀਆਂ।

ਇਸ ਦੌਰਾਨ ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਘੱਟ ਗਿਆ ਹੈ। ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਅਤੇ ਹੋਰ ਮਾਧਿਅਮਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਕੂਚ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ ਡੱਲੇਵਾਲ ਨੂੰ ਢੁੱਕਵੀਂ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ, ਤਾਂ ਜੋ ਸ਼ੰਭੂ ਬਾਰਡਰ ‘ਤੇ ਚੱਲ ਰਹੀ ਅੰਦੋਲਨ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅੰਬਾਲਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।

ਡੱਲੇਵਾਲ ਦੇ ਮਰਨ ਵਰਤ ਨੂੰ ਖਤਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਦਾਇਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਮਰਨ ਵਰਤ ਤੁੜਵਾਉਣਾ ਚਾਹੀਦਾ ਹੈ। ਡੱਲੇਵਾਲ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦੇਣ ਲਈ ਕਦਮ ਚੁੱਕੇ ਜਾਣ। ਉਮੀਦ ਹੈ ਕਿ ਅੱਜ ਇਸ ਮਾਮਲੇ ਦੀ ਸੁਣਵਾਈ ਹੋਵੇਗੀ।

Read Also : ਨਗਰ ਨਿਗਮ ਤੇ MC’ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਸਖਤ ਐਕਸ਼ਨ, ਵੀਡੀਓਗ੍ਰਾਫੀ ਦੇ ਦਿੱਤੇ ਹੁਕਮ

ਡੱਲੇਵਾਲ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ। ਉਨ੍ਹਾਂ ਨੇ ਆਪਣੇ ਖੂਨ ਨਾਲ ਇਸ ‘ਤੇ ਦਸਤਖਤ ਕੀਤੇ। ਪੱਤਰ ਵਿੱਚ ਉਨ੍ਹਾਂ ਕੇਂਦਰ ਸਰਕਾਰ ਤੋਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਤੁਹਾਨੂੰ ਪਹਿਲੀ ਅਤੇ ਆਖਰੀ ਚਿੱਠੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਮੋਰਚੇ ਵਿੱਚ ਡਟੇ ਰਹਿਣ ਦੀ ਅਪੀਲ ਕੀਤੀ ਸੀ।

14 ਦਸੰਬਰ ਨੂੰ ਕਿਸਾਨ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨਗੇ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਦਿਨ ਰਾਸ਼ਟਰਪਤੀ ਦੇ ਨਾਂ ‘ਤੇ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣਗੇ।

 Farmers Protest Khanauri Border