ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਤਰਜੀਹ ਦੇਣ: ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ 23 ਮਈ 2024 ( )  ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਪਿੰਡ ਕੋਠੇ ਜਾਣੀਆਂ ਤੋਂ ਕੀਤੀ ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਨਿੱਜੀ ਤੌਰ ਤੇ ਸੰਪਰਕ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਕੁੱਲ ਮਾਲਕੀ ਰਕਬੇ ਦਾ 10-20 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜ਼ਦੂਰੀ ਅਤੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ । ਉਨ੍ਹਾਂ ਅਗਾਂਹਵਧੂ ਕਿਸਾਨ ਜਗਸੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਗਸੀਰ ਸਿੰਘ ਨੇ ਨਵੀਂ ਡਰਿੱਲ ਲਿਆ ਕੇ 55 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਜੋ ਪਿੰਡ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾਇਕ ਹੋਵੇਗੀ।

ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਅਤੇ ਆਰ.ਜੀ.ਆਰ.ਸੈਲ ਦੇ ਫੀਲਡ ਸਟਾਫ ਦੀ ਪ੍ਰੇਰਨਾ ਸਦਕਾ 8 ਏਕੜ ਆਪਣੀ ਅਤੇ ਬਾਕੀ ਠੇਕੇ ਵਾਲੇ ਰਕਬੇ ਵਿਚ ਝੋਨੇ ਦੀਆਂ ਵੱਖ ਵੱਖ ਕਿਸਮਾਂ ਦੀ ਡਰਿੱਲ ਨਾਲ ਸਿੱਧੀ ਬਿਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਪਹਿਲੀ ਵਾਰ ਆਈ ਹੈ ਅਤੇ ਉਮੀਦ ਹੈ ਕਿ ਨਤੀਜੇ ਬਿਹਤਰ ਰਹਿਣਗੇ ।

ਡਾ. ਗੁਰਪ੍ਰੀਤ ਸਿੰਘ ਨੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਖਾਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣੀ ਚਾਹੀਦੀ ਹੈ ਅਤੇ ਰਿਪੋਰਟ ਦੇ ਅਧਾਰ ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸ ਮੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਖਚੈਨ ਸਿੰਘ ਜੂਨੀਅਰ ਤਕਨੀਸ਼ੀਅਨ , ਅਰਸ਼ਦੀਪ ਸਿੰਘ ਆਰ ਜੀ ਆਰ ਸੈਲ ,ਨਰਿੰਦਰ ਕੁਮਾਰ ਅਤੇ ਕਿਸਾਨ ਜਗਸੀਰ ਸਿੰਘ ਹਾਜ਼ਰ ਸਨ ।

[wpadcenter_ad id='4448' align='none']