ਲਾਡੋਵਾਲਾ ਟੌਲ ਪਲਾਜ਼ਾ ਅੱਜ ਤੋਂ ਪੱਕੇ ਤੌਰ ਉਤੇ ਹੋਵੇਗਾ ਬੰਦ!, ਕਿਸਾਨ ਜੜਨਗੇ ਤਾਲੇ

ਲਾਡੋਵਾਲਾ ਟੌਲ ਪਲਾਜ਼ਾ ਅੱਜ ਤੋਂ ਪੱਕੇ ਤੌਰ ਉਤੇ ਹੋਵੇਗਾ ਬੰਦ!, ਕਿਸਾਨ ਜੜਨਗੇ ਤਾਲੇ

Farmers will install locks

Farmers will install locks

ਟੌਲ ਦਰਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਲਾਡੋਵਾਲਾ ਟੌਲ ਪਲਾਜ਼ਾ (Ladowal toll plaza) ਦੀ ਅੱਜ ਤੋਂ ਪੱਕੇ ਤੌਰ ਉਤੇ ਤਾਲਾਬੰਦੀ ਕੀਤੀ ਜਾ ਰਹੀ ਹੈ। ਕਿਸਾਨਾਂ ਇਸ ਟੌਲ ਪਲਾਜ਼ੇ ’ਤੇ ਧਰਨਾ 15ਵੇਂ ਦਿਨ ਵੀ ਜਾਰੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਲਾਡੋਵਾਲ ਟੌਲ ਪਲਾਜ਼ਾ ’ਤੇ ਹੋ ਰਹੇ ਇਸ ਇਕੱਠ ਵਿੱਚ ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ, ਕੈਂਟਰ ਯੂਨੀਅਨਾਂ, ਟੈਕਸੀ ਯੂਨੀਅਨਾਂ ਦੇ ਮਾਲਕ ਤੇ ਡਰਾਈਵਰਾਂ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ।Farmers will install locks

ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਾਡੋਵਾਲ ਟੌਲ ਪਲਾਜ਼ਾ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਵਧਾਈਆਂ ਦਰਾਂ ਵਾਪਸ ਲੈਣ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਤੇ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰ ਨੇ ਵੱਡੀਆਂ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਹਰੇਕ ਕਾਰੋਬਾਰ ਵਿਚ ਰਿਆਇਤਾਂ ਦੇ ਕੇ ਉਨ੍ਹਾਂ ਨੂੰ ਲੁੱਟਣ ਦੀ ਖੁੱਲ੍ਹ ਦੇ ਰੱਖੀ ਹੈ। ਟੌਲ ਪਲਾਜ਼ਾ ਪ੍ਰਬੰਧਕ ਮਨਮਰਜ਼ੀ ਨਾਲ ਟੌਲ ਦਰਾਂ ਵਿੱਚ ਵਾਧਾ ਕਰ ਦਿੰਦੇ ਹਨ।

also read :- CM ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ, ਜੱਜ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਇਸ ਟੋਲ ਪਲਾਜ਼ਾ ਦੇ ਰੇਟ ਘਟਾਉਣ ਲਈ ਸੰਘਰਸ਼ ਕਰ ਰਹੇ ਹਨ, ਉਥੇ ਹੀ ਕਿਸਾਨਾਂ ਨੇ ਇੱਥੇ ਧਰਨਾ ਲਾਇਆ ਹੋਇਆ ਹੈ ਅਤੇ ਜਿਸ ਕਰਕੇ ਇਥੋਂ ਲੰਘਣ ਵਾਲੇ ਕਈ ਲੋਕਾਂ ਦਾ ਟੈਕਸ ਵੀ ਬੱਚ ਰਿਹਾ ਹੈ। ਉੱਥੇ ਹੀ ਕਿਸਾਨ ਅੱਜ ਇਸ ਦੇ ਕੈਬਿਨਾਂ ਨੂੰ ਵੀ ਪੂਰੀ ਤਰ੍ਹਾਂ ਬੰਦ ਕਰਨ ਜਾ ਰਹੇ ਹਨ।Farmers will install locks

Related Posts

Latest

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ
ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ