Farmers will migrate to Delhi on this day MSP ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੇ ਬੀਤੇ ਕੱਲ੍ਹ ਮੀਟਿੰਗ ਕੀਤੀ ਸੀ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜਦ ਰਹੇ ਸਨ। ਜਦਕਿ MSP ਨੂੰ ਲੈ ਕੇ ਕਿਸਾਨਾਂ ਦੇ ਧਰਨੇ ਦਾ ਅੱਜ ਸੱਤਵਾਂ ਦਿਨ ਜਾਰੀ ਹੈ। ਬੀਤੇ ਦਿਨ ਹੋਈ ਕੇਂਦਰੀ ਮੰਤਰੀਆਂ ਨਾਲ ਬੈਠਕ ‘ਚ ਵੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ਼ ਕਰਦੇ ਹੋਏ ਸਪੱਸ਼ਟ ਕਹਿ ਦਿੱਤਾ ਹੈ ਕਿ ਸਾਨੂੰ ਐੱਮ.ਐੱਸ.ਪੀ. ਤੋਂ ਘੱਟ ਕੁੱਝ ਨਹੀਂ ਚਾਹੀਦਾ ਹੈ। ਉਥੇ ਹੀ ਹੁਣ ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਆਗੂਆਂ ਨੇ 21 ਫਰਵਰੀ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।Farmers will migrate to Delhi on this day
ਇਸ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਪਣੀਆਂ ਹੀ ਮੰਨੀਆ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲੋਕਾਂ ਨੂੰ ਧਰਨੇ ਲਾਉਣੇ ਪੈ ਰਹੇ ਹਨ, ਇਸ ਤੋਂ ਮਾੜੀ ਹਾਲਤ ਹੋਰ ਕੀ ਹੋ ਸਕਦੀ ਹੈ। ਦੂਜੇ ਪਾਸੇ ਪੀਐਮ ਮੋਦੀ ਵਿਦੇਸ਼ਾਂ ਵਿਚ ਜਾ ਕੇ ਕਹਿੰਦੇ ਹਨ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਵਾਲਾ ਦੇਸ਼ ਹੈ। ਜਿਹੜੇ ਲੋਕਤੰਤਰ ਦੀ ਗੱਲ ਪੀਐੱਮ ਮੋਦੀ ਕਰ ਰਹੇ ਹਨ, ਉਨ੍ਹਾਂ ਦੇ ਹੀ ਰਾਜ ਵਿਚ ਕਿਸਾਨਾਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਪਹਿਲੇ ਹੀ ਦਿਨ ਤੋਂ ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਹੁਣ ਪੰਜਾਬ ਵਿਚ ਇਹ ਸੇਵਾ ਬੰਦ ਕਰ ਦਿੱਤੀ ਗਈ ਹੈ।
also read :- ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ
ਡੱਲੇਵਾਲ ਨੇ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਸਾਹਮਣੇ ਆਈ ਹੈ ਕਿ ਹਰਿਆਣਾ ਦੇ ਹੀ ਡੀਜੀਪੀ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਨੇ ਬਾਰਡਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਲ ਪ੍ਰਯੋਗ ਨਹੀਂ ਕੀਤਾ ਅਤੇ ਨਾ ਹੀ ਕੋਈ ਅੱਥਰੂ ਗੈਸ ਦੇ ਗੋਲੇ ਛੱਡੇ ਪਰ ਮੀਡੀਆ ਦੇ ਜ਼ਰੀਏ ਸਾਰਿਆਂ ਨੂੰ ਇਸ ਗੱਲ ਦੀ ਸੱਚਾਈ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਦੇ ਬਿਆਨ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਇਕ ਅਧਿਕਾਰੀ ਨਾ ਹੁੰਦਿਆਂ ਭਾਜਪਾ ਦੀ ਕਠਪੁਤਲੀ ਬਣਕੇ ਰਹਿ ਗਏ ਹਨ। ਕਿਸਾਨ ਆਗੂਆਂ ਨੇ 21 ਫਰਵਰੀ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।Farmers will migrate to Delhi on this day